ਮਾਨਸਾ, 01 ਜੁਲਾਈ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮਾਨਸਾ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਪ੍ਰੀਖਿਆਵਾਂ 04 ਜੁਲਾਈ, 2024 ਤੋਂ 19 ਜੁਲਾਈ, 2024 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ, ਕਾਨੂੰਨ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਮਨਾਹੀ ਹੋਵੇਗੀ।
ਇਹ ਹੁਕਮ 04 ਜੁਲਾਈ, 2024 ਤੋਂ 19 ਜੁਲਾਈ, 2024 ਤੱਕ ਲਾਗੂ ਰਹੇਗਾ।