ਬਠਿੰਡਾ, 14 ਦਸੰਬਰ : ਇੱਥੇ ਆਉਣ ਵਾਲੇ ਆਸ-ਪਾਸ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਉਹਨਾਂ ਦੀ ਸਿਹਤ ਦਾ ਸਹੀ ਚੈੱਕਅਪ ਕਰਨਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਦੁਲੇਵਾਲਾ ਵਿਖੇ ਬਣੇ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਦੌਰਾ ਕਰਨ ਮੌਕੇ ਡਾਕਟਰਾਂ ਨੂੰ ਆਦੇਸ਼ ਦਿੰਦਿਆਂ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਇੱਕ ਬੂਟਾ ਵੀ ਲਗਾਇਆ। ਉਹਨਾਂ ਕਿਹਾ ਕਿ ਸਾਡੀਆਂ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ ਮੁਹਈਆ ਕਰਵਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੁਨੇਹਾ ਦਿੱਤਾ ਅਤੇ ਨਾਲ-ਨਾਲ ਉਹਨਾਂ ਦੀ ਸਾਂਭ-ਸੰਭਾਲ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਅਰੋਗਆਂ ਕੇਂਦਰ ‘ਚ ਮਰੀਜ਼ਾਂ ਨੂੰ ਮੁਹਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਣਿਆ। ਇਸ ਮੌਕੇ ਉਹਨਾਂ ਕੇਂਦਰ ਵਿੱਚ ਬਣੇ ਸ਼ਾਨਦਾਰ ਗਾਰਡਨ ਤੋਂ ਇਲਾਵਾ ਲਗਾਏ ਗਏ ਵੱਖ-ਵੱਖ ਆਯੁਰਵੈਦਿਕ ਦਵਾਈਆਂ ਵਾਲੇ ਬੂਟਿਆਂ ਦੀ ਸ਼ਲਾਘਾ ਕੀਤੀ ਅਤੇ ਇਸ ਤਰ੍ਹਾਂ ਦੇ ਹੋਰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਜਿੱਥੇ ਪਿੰਡ ਦੁਲੇਵਾਲਾ ਦੇ ਸੰਤ ਬਾਬਾ ਮਨੀ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ/ਕਾਲਜ ‘ਚ ਸ਼ਿਰਕਤ ਕੀਤੀ ਉੱਥੇ ਹੀ ਪਿੰਡ ਵੱਲੋਂ ਆਪਸੀ ਭਾਈਚਾਰਕ ਸਾਂਝ ਨਾਲ ਚਲਾਏ ਜਾ ਰਹੇ ਇਸ ਸਕੂਲ ਦੀ ਭਰਭੂਰ ਸ਼ਲਾਘਾ ਵੀ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਸਾਨੂੰ ਮਿਹਨਤ ਦਾ ਪੱਲ੍ਹਾ ਕਦੇ ਵੀ ਨਹੀਂ ਛੱਡਣਾ ਚਾਹੀਦਾ, ਸਗੋਂ ਦ੍ਰਿੜ ਨਿਸ਼ਚੇ ਨਾਲ ਹੀ ਆਪਣੇ ਮਿੱਥੇ ਟੀਚੇ ਨੂੰ ਹਾਸਲ ਕਰਨ ਕੀਤਾ ਜਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਹਮੇਸ਼ਾਂ ਆਪਣੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਧੀਆਂ ਮਾਪਿਆਂ ਲਈ ਵਰਦਾਨ ਹਨ ਸਾਨੂੰ ਕਦੇ ਵੀ ਬੇਟਾ-ਬੇਟੀ ਫ਼ਰਕ ਨਹੀਂ ਸਮਝਣਾ ਚਾਹੀਦਾ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਪਿੰਡ ਦੇ ਸਮਾਜਸੇਵੀ ਸ ਸੁਖਜੀਤ ਇੰਦਰ ਸਿੰਘ ਧਾਲੀਵਾਲ ਨੇ ਸਹਾਇਤਾ ਚੈੱਕ ਵੀ ਵੰਡੇ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਪਿੰਡ ਦੀ ਪੰਚਾਇਤ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਨੂੰ ਪਿੰਡ ਦੇ ਛੱਪੜਾਂ ਨੂੰ ਥਾਪਰ ਮਾਡਲ ਬਣਾਉਣ ਲਈ ਕਿਹਾ ਉੱਥੇ ਹੀ ਪਿੰਡ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਿਆ।
ਇਸ ਮੌਕੇ ਡਾ ਹਰਦੀਪ ਸਿੰਘ, ਸੁਪਰਵੀਜ਼ਨ ਇੰਸਪੈਕਟਰ ਰਾਮ ਗੋਪਾਲ ਜੇਟੀ ਤੋਂ ਇਲਾਵਾ ਸਮੂਹ ਡਾਕਟਰੀ ਸਟਾਫ਼ ਤੇ ਪਿੰਡ ਦੀ ਪੰਚਾਇਤ ਆਦਿ ਹਾਜ਼ਰ ਸੀ।