ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਧਾਲੀਵਾਲ

Amritsar Politics

ਅੰਮ੍ਰਿਤਸਰ, 12 ਜੁਲਾਈ:—ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ  ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ  ਵਿਖੇ 100 ਤੋਂ ਵਧੇਰੇ  ਬੂਟੇ ਲਗਾਉਂਦਿਆਂ  ਸਾਂਝੇ ਕੀਤੇ।

                ਸ੍ਰ ਧਾਲੀਵਾਲ ਨੇ ਕਿਹਾ ਕਿ ਰੁੱਖਾਂ ਨੂੰ ਪੁੱਤਾਂ ਵਾਂਗ ਪਾਲੋ ਅਤੇ ਇਸਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰਕੇ    ਅਗਲੀਆਂ ਪੀੜੀ ਲਈ ਵਾਤਾਵਰਨ ਨੂੰ ਹੋਰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣਾ ਹੀ ਨਹੀਂ ਬਲਕਿ ਇਸ ਦੇਖਭਾਲ ਵੀ ਕਰਨੀ ਚਾਹੀਦੀ ਹੈ। ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਸਭ ਤੋਂ ਵਾਤਾਵਰਣ ਨੂੰ ਸੁੱਧ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸਰਕਾਰ ਦਾ ਸਹਿਯੋਗ ਦੇਵੇ।

                 ਇਸ ਮੌਕੇ ਬੂਟਿਆਂ ਦਾ ਪ੍ਰਸ਼ਾਦ ਗੁਰਦੁਆਰਾ ਸਾਹਿਬ ਵਿਖੇ ਕਈ ਸੰਗਤਾਂ ਨੂੰ ਦਿੱਤਾ ਗਿਆ। ਸ੍ਰ ਧਾਲੀਵਾਲ ਨੇ ਸੰਗਤ ਨੂੰ ਕਿਹਾ ਕਿ ਜੋ ਬੂਟੇ ਪ੍ਰਸ਼ਾਦ ਦੇ ਰੂਪ ਵਿੱਚ ਦਿੱਤੇ ਜਾ ਰਹੇ ਹਨ। ਇਨ੍ਹਾਂ ਨੂੰ ਆਪਣੇ ਘਰ ਦੇ ਬਾਹਰ ਜਰੂਰ ਲਗਾਇਆ ਜਾਵੇ।

                 ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਸ੍ਰ ਰਵਿੰਦਰ ਸਿੰਘ ਭੱਟੀ, ਐਸ.ਸੀ. ਨਗਰ ਨਿਗਮ ਸੰਦੀਪ ਸਿੰਘ, ਡੀ:ਐਸ:ਪੀ ਸੁਖਪਾਲ ਸਿੰਘ, ਮਿਸ਼ਨ ਅਗਾਜ ਤੋਂ ਸ੍ਰੀ ਦੀਪਕ ਬੱਬਰ, ਰਣਦੀਪ ਸਿੰਘ ਛੀਨਾ, ਸਤਨਾਮ ਸਿੰਘ , ਹਰਜਿੰਦਰ ਸਿੰਘ,  ਅਵਤਾਰ ਸਿੰਘ, ਰੇਸ਼ਮ ਸਿੰਘ,  ਸਰਪੰਚ ਜਸਪਾਲ ਸਿੰਘ ਸੰਧੂ, ਹੀਰਾ ਸਿੰਘ, ਕੈਪਟਨ ਹਰਦੇਵ ਸਿੰਘ,  ਹਰਪਾਲ ਸਿੰਘ, ਮੈਨੇਜਰ ਜਗਦੀਪ ਸਿੰਘ ਪੰਨੂ,  ਬਲਵਿੰਦਰ ਸਿੰਘ ਉੱਪਲ ਮਜੀਠੀਆ,  ਰੇਸ਼ਮ ਸਿੰਘ, ਪ੍ਰਤਾਪ ਸਿੰਘ, ਉਜਾਗਰ ਸਿੰਘ ਅਤੇ   ਡਾਕਟਰ ਕਿਰਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।