ਬਰਨਾਲਾ, 5 ਫਰਵਰੀ
ਡਿਪਟੀ ਕਮਿਸਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਬਰਨਾਲਾ ’ਚ ਪਲਾਸਟਿਕ ਦੇ ਕੈਰੀ ਬੈਗ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ।
ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਬਰਨਾਲਾ ਦੀ ਨਿਗਰਾਨੀ ਹੇਠ ਹੋਈ ਇਸ ਚੈਕਿੰਗ ਤਹਿਤ ਦੁਕਾਨਾਂ ਤੋਂ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਅਤੇ ਸਬੰਧਤ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ, ਜਿਸ ਤਹਿਤ ਵੱਖ ਵੱਖ 7 ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਜਿਸ ਵਿਚੋਂ 3 ਦੁਕਾਨਾਂ ਵਿਚ ਟੀਮ ਵੱਲੋਂ ਪਲਾਸਟਿਕ ਦੇ ਲਿਫਾਫੇ ਜ਼ਬਤ ਕਰਕੇ ਚਲਾਨ ਕੀਤੇ ਗਏ ।
ਇਸ ਮੌਕੇ ਅਧਿਕਾਰੀਆਂ ਦੀ ਟੀਮ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤੇ ਜਾਣ।