ਸਰਦੂਲੇਵਾਲਾ/ਮਾਨਸਾ, 09 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਮਾਲਵਾ ਗੁਰਪ ਆਫ ਕਾਲਜ ਸਰਦੂਲੇਵਾਲਾ ਵਿਖੇ ਪੋਸਟਰ ਮੇਕਿੰਗ, ਸਲੋਗਨ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।
ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਅਤੇ ਆਪਣੀ ਸਮਝ ਅਨੁਸਾਰ ਬਿਨ੍ਹਾਂ ਕਿਸੇ ਲਾਲਚ, ਡਰ, ਜ਼ਾਤ, ਭਾਸ਼ਾ ਆਦਿ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਚੋਣ ਪ੍ਰਣਾਲੀ ਸਬੰਧੀ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ।
ਕਾਲਜ ਲੈਕਚਰਾਰ ਸ੍ਰ ਬਲਜੀਤਪਾਲ ਸਿੰਘ ਝੰਡਾ ਕਲਾਂ ਨੇ ਵੋਟਰ ਜਾਗਰੂਕਤਾ ਗਤੀਵਿਧੀਆਂ ਪ੍ਰਤੀ ਕਾਲਜ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਵਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 100 ਫ਼ੀਸਦੀ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇਗਾ। ਸੈਕਟਰ ਅਫ਼ਸਰ ਦਰਸ਼ਨ ਕੁਮਾਰ ਨੇ ਵਿਦਿਆਥੀਆਂ ਨੂੰ ਆਪਣੇ ਪਰਿਵਾਰ ਅਤੇ ਆਂਢ- ਗੁਆਂਢ ’ਚ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ ਲਈ ਉਪਰਾਲੇ ਕਰਨ ਲਈ ਕਿਹਾ। ਇਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ, ਸਲੋਗਨ ਅਤੇ ਕੁਇੱਜ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦਿੱਤੇ ਗਏ।
ਇਸ ਮੌਕੇ ਬੀ.ਐਲ.ਓ. ਸ਼੍ਰੀ ਹੇਮ ਰਾਜ, ਰਣਦੀਪ ਸਿੰਘ ਤੇ ਚਾਨਣ ਸਿੰਘ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਹਾਜ਼ਰ ਸਨ।
ਸਵੀਪ ਜਾਗਰੂਕਤਾ ਮੁਹਿੰਮ ਤਹਿਤ ਪੋਸਟਰ ਮੇਕਿੰਗ, ਸਲੋਗਨ ਤੇਕੁਇੱਜ ਮੁਕਾਬਲੇ ਕਰਵਾਏ


