ਅੰਮ੍ਰਿਤਸਰ 24 ਅਪ੍ਰੈਲ 2024—ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਬੂਥ ਲੈਵਲ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 50 ਤੋਂ ਵੱਧ ਬੱਚਿਆਂ ਨੇ ਆਪਣੀ ਕਲਾ ਰਾਹੀਂ ਚੋਣ ਸਬੰਧੀ ਪੋਸਟਰ ਤਿਆਰ ਕੀਤੇ। ਇਸ ਮੌਕੇ ਬੋਲਦੇ ਹੋਏ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਲੋਕਤਾਂਤਰਿਕ ਪਰੰਪਰਾਵਾਂ ਨਾਲ ਜੋੜਨਾ ਸਾਡਾ ਫ਼ਰਜ਼ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਬੱਚਿਆਂ ਵਿੱਚ ਇਸ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਬੱਚੇ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਅਤੇ ਗੁਆਂਢੀਆਂ ਨੂੰ 1 ਜੂਨ ਵਾਲੇ ਦਿਨ ਵੋਟ ਪਾਉਣ ਲਈ ਜ਼ਰੂਰ ਪ੍ਰੇਰਿਤ ਕਰਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ।
ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ


