ਪੰਜਾਬ ਸਿਹਤ ਵਿਭਾਗ ਵੱਲੋਂ ‘ਵਿਸ਼ਵ ਗਲੋਕੋਮਾ ਹਫ਼ਤਾ’ਦਾ ਆਯੌਜਨ

Politics Punjab

ਮਾਲੇਰਕੋਟਲਾ, 15 ਮਾਰਚ

                     ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੰਤਰੀ ਡਾ: ਬਲਬੀਰ ਸਿੰਘ ਦੀ ਅਗਵਾਈ ਵਿੱਚ 9 ਮਾਰਚ ਤੋਂ 15 ਮਾਰਚ ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ਮਨਾਇਆ ਗਿਆ। ਇਸ ਦੌਰਾਨ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਏ ਗਏ।

               ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਸਿਹਤ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੇ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਗਏ।  ਇਸ ਦੌਰਾਨ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕਰਕੇ ਉਨ੍ਹਾ ਨੂੰ ਲੌੜੀਦੇ ਇਲਾਜ ਬਾਬਤ ਜਾਣਕਾਰੀ ਦਿੱਤੀ ਗਈ। ਉਨ੍ਹਾ ਕਿਹਾ ਕਿ ਸਰਕਾਰ ਵੱਲੋ ਗਲੋਕੋਮਾ ਦਾ ਪਤਾ ਲਗਾਉਣ ਲਈ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਕਈ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਸਥਾਪਤ ਕੀਤੀਆਂ ਗਈਆਂ ਹਨ, ਜਦਕਿ ਬਾਕੀ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

     ਜਿਲ੍ਹਾ ਸਿਹਤ ਅਫ਼ਸਰ ਡਾ: ਪੁਨੀਤ ਸਿੱਧੂ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ  ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ,ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜਾਅ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’  ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ।

                        ਉਨ੍ਹਾਂ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ  ਸਕਦਾ ਹੈ।

ਜਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ: ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਲੋਕਾਂ ਦੀ ਘੱਟ ਪਹੁੰਚ ਅਤੇ ਇਲਾਜ ਦੀ ਪਾਲਣਾ ਨਾ ਕਰਨਾ ਆਦਿ ਕਈ ਮੁੱਦੇ।ਇਸ ਮੌਕੇ ਮਾਸ ਮੀਡੀਆ ਤੋਂ ਬੀਈਈ ਰਣਬੀਰ ਸਿੰਘ ਢੰਡੇ ਤੇ ਉਪਥਲਮਿਕ ਅਫ਼ਸਰ ਹਰਿੰਦਰ ਸਿੰਘ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *