ਹੁਸ਼ਿਆਰਪੁਰ, 14 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗ ਦੌਰਾਨ ਮਾਲ ਅਧਿਕਾਰੀਆਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿੱਚ ਗੰਭੀਰਤਾ ਦਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਸੂਚੀ ਤਿਆਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਫ਼ਸਲੀ ਕਰਜ਼ਾ ਰਾਹਤ ਸਕੀਮਾਂ, ਅਦਾਲਤੀ ਕੇਸਾਂ ਅਤੇ ਹੋਰ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸਡੀਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਆਰਟੀਓ ਸੰਜੀਵ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਰਿਕਵਰੀ ਸਬੰਧੀ ਮਾਮਲਿਆਂ ‘ਚ ਗੰਭੀਰਤਾ ਦਿਖਾਉਣ ਮਾਲ ਅਧਿਕਾਰੀ: ਆਸ਼ਿਕਾ ਜੈਨ


