ਬਾਘਾਪੁਰਾਣਾ (ਮੋਗਾ) 31 ਜਨਵਰੀ:
ਸਰਕਾਰ ਵੱਲੋਂ ਟ੍ਰੈਫਿਕ ਨਿਯਮ ਕਮਾਈ ਲਈ ਨਹੀਂ ਬਣਾਏ ਜਾਂਦੇ ਬਲਕਿ ਇਨ੍ਹਾਂ ਦਾ ਮੁੱਖ ਮੰਤਵ ਮਨੁੱਖਾਂ, ਜਾਨਵਰਾਂ ਆਦਿ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੁੰਦਾ ਹੈ। ਸਰਕਾਰ ਵੱਲੋਂ ਸਮੇਂ ਸਮੇਂ ਤੇ ਇਨ੍ਹਾਂ ਵਿੱਚ ਸੋਧ ਵੀ ਕੀਤੀ ਜਾਂਦੀ ਹੈ। ਡਰਾਈਵਰਾਂ ਅਤੇ ਸਾਨੂੰ ਸਾਰਿਆਂ ਨੂੰ ਇਨ੍ਹਾਂ ਨਿਯਮਾਂ ਦੀ ਬੜੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਸੜਕ ਉੱਪਰ ਥੋੜੀ ਜਿਹੀ ਲਾਪਰਵਾਹੀ ਨਾਲ ਕਈ ਵਾਰ ਬਹੁਤੀ ਗਿਣਤੀ ਵਿੱਚ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਵੈਸੇ ਤਾਂ ਇਸ ਪ੍ਰਤੀ ਜਾਗਰੂਕਤਾ ਵਿਭਾਗ ਵੱਲੋਂ ਲਗਾਤਾਰ ਚਲਦੀ ਰਹਿੰਦੀ ਹੈ ਪ੍ਰੰਤੂ ਸਰਕਾਰ ਵੱਲੋਂ 15 ਜਨਵਰੀ ਤੋਂ 14 ਜਨਵਰੀ, 2024 ਤੱਕ ਖਾਸ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ ਨੇ ਸੜਕ ਸੁਰੱਖਿਆ ਮਹੀਨੇ ਦੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਗੁਰੂ ਨਾਨਕ ਕਾਲਜ ਰੋਡੇ ਵਿੱਚ ਲਗਾਏ ਗਏ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਟ੍ਰੈਫਿਕ ਇੰਚਾਰਜ ਮੋਗਾ ਏ.ਐਸ.ਆਈ. ਕੇਵਲ ਸਿੰਘ ਤੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਵੀ ਮੌਜੂਦ ਸਨ। ਵਿਦਿਆਰਥੀਆ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਵਿੱਚ ਟਰੈਫਿਕ ਨਿਯਮਾਂ ਸਬੰਧੀ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਵੀ ਕਰਾਏ ਗਏ ਪੋਸਟਰ ਮੇਕਿੰਗ ਵਿੱਚ ਪਹਿਲਾ ਸਥਾਨ ਜਸ਼ਨਦੀਪ ਸਿੰਘ, ਦੂਜਾ ਸਥਾਨ ਪੂਜਾ ਅਤੇ ਤੀਜਾ ਸਥਾਨ ਹਰਮਨ ਅਤੇ ਸਲੋਗਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਆਕਾਸ਼ਦੀਪ ਸਿੰਘ, ਦੂਜਾ ਸਥਾਨ ਜਸਪ੍ਰੀਤ ਕੌਰ, ਤੀਜਾ ਸਥਾਨ ਸਰਬਜੀਤ ਕੌਰ ਨੇ ਹਾਸਲ ਕੀਤਾ ।
ਏਐਸਆਈ ਕੇਵਲ ਸਿੰਘ ਸਿਲੇਸ਼ੀਅਨ ਫੰਡ ਮੁਆਵਜਾ ਲੈਣ ਸਬੰਧੀ ਵੀ ਜਾਗਰੂਕ ਕੀਤਾ। ਹੈਡਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।
ਇਸ ਮੌਕੇ ਏ ਐਸ ਆਈ ਜਗਤਾਰ ਸਿੰਘ ਇੰਚਾਰਜ ਟ੍ਰੈਫਿਕ ਸਟਾਫ਼ ਬਾਘਾਪੁਰਾਣਾ, ਪ੍ਰਿੰਸੀਪਲ ਡਾ. ਕਿਰਪਾਲ ਕੌਰ, ਇੰਚਾਰਜ ਪਰਮਜੀਤ ਕੌਰ, ਪ੍ਰੋਫੈਸਰ ਕਮਲਜੀਤ ਕੌਰ ,ਪ੍ਰੋਫੈਸਰ ਰਣਧੀਰ ਕੌਰ, ਕਮਲਜੀਤ ਕੌਰ,ਸੁਖਜੀਤ ਕੌਰ, ਹਰਦੀਪ ਸਿੰਘ ਅਧਿਆਪਕ ਹਾਜ਼ਰ ਸਨ ।
ਸੜਕ ਸੁਰੱਖਿਆ ਮਹੀਨੇ ਤਹਿਤ ਲਗਾਏ ਜਾਗਰੂਕਤਾ ਸੈਮੀਨਾਰ ਵਿੱਚ ਐਸ.ਡੀ.ਐਮ. ਨੇ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ


