ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਾਜ ਕੁਮਾਰ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਗਗਨਦੀਪ ਕੌਰ ਵੱਲੋ ਵੂਮੈਨ ਜ਼ਿਲ੍ਹਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਸੱਕਤਰ ਵੱਲੋ ਕੀਤੀ ਜਾਵੇਗੀ।

ਇਸ ਮੌਕੇ ਡਾ. ਗਗਨਦੀਪ ਕੌਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਦੌਰਾਨ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਨ੍ਹਾਂ ਦੇ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 08 ਮਾਰਚ 2025 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੇਕਰ ਕੋਈ ਧਿਰ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਚਾਹੁੰਦੀ ਹੈ ਤਾਂ ਉਹ ਸਬੰਧਤ ਮਾਨਯੋਗ ਅਦਾਲਤ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਗੱਲਬਾਤ ਕਰ ਸਕਦੀ ਹੈ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਟੋਲ ਫ੍ਰੀ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *