ਫ਼ਰੀਦਕੋਟ 22 ਸੰਤਬਰ,2024 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਾਬਾ ਫਰੀਦ ਆਗਮਨ ਪੁਰਬ ਮੌਕੇ ਵੱਖ-ਵੱਖ ਕਲੱਬਾਂ/ਸੰਸਥਾਵਾਂ ਵੱਲੋਂ ਕਰਵਾਏ ਜਾ ਰਹੇ ਖੇਡਾਂ ਦੇ ਟੂਰਨਾਮੈਂਟ ਜੋ ਕਿ ਨਹਿਰੂ ਸਟੇਡੀਅਮ ਫਰੀਦਕੋਟ, ਹਾਕੀ ਐਸਟ੍ਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ,ਬਲਬੀਰ ਸਕੂਲ ਵਿਖੇ ਕਰਵਾਏ ਗਏ, ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਐਸਟਰੋਟਰਫ ਸਟੇਡੀਅਮ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਬੈਡਮਿੰਟਨ ਕੋਰਟ ਅਤੇ ਫੁੱਟਬਾਲ ਦੇ ਖੇਡ ਗਰਾਉਂਡਾਂ ਵਿੱਚ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਕਿਹਾ ਕਿ ਜਿੱਤਾਂ ਤੇ ਖੇਡਾਂ ਪੰਜਾਬ ਦੀ ਪਛਾਣ ਹਨ । ਉਨ੍ਹਾਂ ਬਾਬਾ ਫ਼ਰੀਦ ਬੈਡਮਿੰਟਨ ਕਲੱਬ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਫੰਡਾਂ ਦੀ ਘਾਟ ਕਾਰਨ ਕਿਸੇ ਕਿਸਮ ਦੀ ਔਕੜ ਨਹੀਂ ਆਉਣ ਦਿੱਤੀ ਜਾ ਰਹੀ। ਇਸ ਕਾਰਨ ਨੌਜਵਾਨਾਂ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਵੱਧ ਚੜ੍ਹ ਕੇ ਖੇਡਾਂ ਵਿੱਚ ਹਿੱਸਾ ਲੈਣ ਤਾਂ ਜੋ ਤੰਦਰੁਸਤੀ ਦੇ ਨਾਲ ਨਾਲ ਵੱਖ ਵੱਖ ਟੂਰਨਾਮੈਂਟਾਂ ਅਤੇ ਖੇਡ ਪ੍ਰਤੀਯੋਗਤਾਵਾਂ ਵਿੱਚ ਤਮਗਾ ਜਿੱਤ ਕੇ ਇਲਾਕੇ ਦਾ ਨਾਮ ਰੋਸ਼ਨ ਕਰਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਮਨੁੱਖ ਨੂੰ ਆਤਮਿਕ ਤੇ ਸਰੀਰਕ ਤੌਰ ਤੇ ਤੰਦਰੁਸਤ ਬਣਾਉਂਦੀਆਂ ਹਨ । ਤੰਦਰੁਸਤ ਸਰੀਰ ਦੇ ਵਿੱਚ ਹੀ ਤੰਦਰੁਸਤ ਦਿਮਾਗ ਦਾ ਵਾਸਾ ਹੁੰਦਾ ਹੈ ਇਸ ਲਈ ਸਾਨੂੰ ਆਪਣੇ ਸਰੀਰ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਨੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਫ਼ਰੀਦਕੋਟ ਵੱਲੋਂ ਕਰਵਾਏ ਗਏ ਦਸਤਾਰ ਮੁਕਾਬਲਿਆਂ ਵਿੱਚ ਵੀ ਸ਼ਿਰਕਤ ਕੀਤੀ ਅਤੇ ਤਿੰਨਾਂ ਵਿੰਗਾਂ ਦੇ ਪਹਿਲੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ 11000 ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਜਿਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਇਸ ਮੌਕੇ ਐਡਵੋਕੇਟ ਸਿੰਘ ਬੀਰਇੰਦਰ ਸਿੰਘ ਸੰਧਵਾਂ,ਅਮਨਦੀਪ ਸਿੰਘ ਖਾਲਸਾ, ਮਨਪ੍ਰੀਤ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਬੱਬੂ, ਸੁਖਵੰਤ ਸਿੰਘ ਪੱਕਾ, ਅਮਨਦੀਪ ਸਿੰਘ ਬਾਬਾ, ਦੀਪਕ ਮੌਂਗਾ, ਬੱਬੂ ਸੇਖੋਂ, ਲਖਵਿੰਦਰ ਸਿੰਘ ਢਿੱਲੋਂ, ਅਰੁਣ ਸਿੰਗਲਾ, ਗੁਰਿੰਦਰ ਮਨੀ ਪ੍ਰਧਾਨ, ਮਨਜੀਤ ਸਿੰਘ ਸੰਧੂ, ਕਰਮਜੀਤ ਸਿੰਘ, ਪ੍ਰਭਦੀਪ ਸਿੰਘ ਚਾਵਲਾ, ਤਾਰਾ ਚੰਦ ਪ੍ਰਧਾਨ, ਰਛਪਾਲ ਸਿੰਘ ਸਰਾਂ, ਜਸਕਰਨ ਸਿੰਘ, ਨੀਲਕਰਨ ਸਿੰਘ, ਇੰਦਰਜੀਤ ਸਿੰਘ, ਸ਼ਾਮ ਸੁੰਦਰ ਰਿਹਾਨ, ਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ , ਨਸੀਬ ਸਿੰਘ ਤੋਂ ਇਲਾਵਾ ਵੱਖ ਵੱਖ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।