ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ-4 ਅਤੇ ਵਾਰਡ-21 ਵਿਖੇ ਘਰ ਘਰ ਜਾ ਕੇ ਕੀਤਾ ਪ੍ਰਚਾਰ

Faridkot Politics Punjab

ਕੋਟਕਪੂਰਾ 20 ਦਸੰਬਰ,

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਜਿਮਨੀ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਹਲਕਾ ਕੋਟਕਪੂਰਾ ਦੇ ਵਾਰਡ 4 ਅਤੇ ਵਾਰਡ ਨੰ-21 ਵਿੱਚ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਵੱਲੋਂ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਦੇਖਦਿਆਂ ਇਨ੍ਹਾਂ ਵਾਰਡਾਂ ਦੇ ਲੋਕ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਹੀ ਜਿੱਤਾਂ ਕੇ ਸੇਵਾ ਦਾ ਮੌਕਾ ਦੇਣਗੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਜਦੋਂ ਸਮਾਂ ਮਿਲਦਾ ਹੈ, ਤਾਂ ਉਹ ਆਪਣਾ ਜਿਆਦਾ ਸਮਾਂ ਆਪਣੇ ਹਲਕੇ ਦੇ ਲੋਕਾਂ ਵਿੱਚ ਹੀ ਬਿਤਾਉਂਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹਲਕੇ ਦੇ ਲੋਕ ਉਨ੍ਹਾਂ ਨੂੰ ਨਿਰਾਸ਼ ਨਹੀਂ ਕਰਨਗੇ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨਾਲ ਚਟਾਨ ਵਾਂਗ ਖੜ੍ਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੇ 3 ਸਾਲਾਂ ਵਿੱਚ ਲੋਕ ਹਿੱਤ ਵਿੱਚ ਇਤਹਾਸਿਕ ਫੈਸਲੇ ਲਏ ਗਏ ਹਨ, ਜਿੰਨਾਂ ਵਿੱਚ ਹਰ ਵਰਗ ਲਈ 300 ਯੂਨਿਟ ਮੁਫਤ ਬਿਜਲੀ ਅਤੇ ਵੱਡੀ ਗਿਣਤੀ ਵਿੱਚ ਨੌਕਰੀਆਂ ਸਮੇਤ ਵੱਡੀ ਗਿਣਤੀ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਕੋਟਕਪੂਰਾ ਦੇ ਵਾਰਡ ਨੰਬਰ 4 ਤੋਂ ਸਿਮਰਨਜੀਤ ਸਿੰਘ ਤੇ ਵਾਰਡ ਨੰਬਰ 21 ਤੋਂ ਅਰਜਨ ਸਿੰਘ ਬੱਬੀ ਦੀ ਜਿੱਤ ਯਕੀਨੀ ਹੈ ਤੇ ਉਹ ਵੱਡੇ ਮਾਰਜਨ ਨਾਲ ਜਿੱਤਣਗੇ।