ਸਪੀਕਰ ਸ. ਸੰਧਵਾਂ ਨੇ ਚੁਣੀਆਂ ਨਵੀਆਂ ਪੰਚਾਇਤਾਂ ਨੂੰ ਦਿੱਤੀ ਵਧਾਈ

Faridkot Politics Punjab

ਫਰੀਦਕੋਟ 16 ਅਕਤੂਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਵਿੱਚ ਚੁਣੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਦੇ ਅਮਲ ਨੂੰ ਅਮਨ ਸ਼ਾਂਤੀ ਅਤੇ ਬਿਨਾਂ ਲੜ੍ਹਾਈ ਝਗੜੇ ਤੇ ਕਰਨ ਤੇ ਸਮੂਹ ਵੋਟਰਾਂ, ਪਾਰਟੀ ਦੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਹਲਕੇ ਦੀਆਂ 10 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਬਾਕੀ ਰਹਿੰਦੀਆਂ ਪੰਚਾਇਤਾਂ ਵੀ ਬਿਨਾਂ ਕਿਸੇ ਪੱਖਪਾਤ, ਲੜਾਈ-ਝਗੜੇ ਤੋਂ ਚੁਣੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਕਿਤੇ ਵੀ ਧੱਕੇਸ਼ਾਹੀ ਦੀ ਕੋਈ ਖਬਰ ਨਹੀਂ ਆਈ ਅਤੇ ਨਾ ਹੀ ਕਿਸੇ ਵੀ ਉਮੀਦਵਾਰ ਨੂੰ ਐਨ.ਓ.ਸੀ ਲੈਣ ਦੀ ਦਿੱਕਤ ਆਈ ਹੈ ਤੇ ਨਾ ਹੀ ਕਿਸੇ ਦੇ ਕਾਗਜ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ 80 ਪ੍ਰਤੀਸ਼ਤ ਦੇ ਕਰੀਬ ਉਮੀਦਵਾਰ ਉਨ੍ਹਾਂ ਦੀ ਪਾਰਟੀ ਦੇ ਚੁਣੇ ਗਏ ਹਨ।

 ਉਨ੍ਹਾਂ ਕਿਹਾ ਕਿ ਜਿੱਤ ਹਾਰ ਲੋਕਤੰਤਰੀ ਕਦਰਾਂ ਕੀਮਤਾਂ ਦਾ ਇੱਕ ਖੂਬਸੂਰਤ ਹਿੱਸਾ ਹੈ । ਉਨ੍ਹਾਂ ਕਿਹਾ ਕਿ ਚੁਣੇ ਹੋਏ ਸਰਪੰਚ ਆਪਣੇ ਪਿੰਡ ਵਾਸੀਆਂ ਵੱਲੋਂ ਪ੍ਰਗਟਾਏ ਵਿਸ਼ਵਾਸ ਨੂੰ ਪਿੰਡ ਦੇ ਬਿਹਤਰੀਨ ਵਿਕਾਸ ਨਾਲ ਹੋਰ ਪ੍ਰਪੱਕ ਕਰਨ । ਉਨ੍ਹਾਂ ਰਹਿ ਗਏ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਸੀ ਵੈਰ ਵਿਰੋਧ ਮਿਟਾਕੇ ਅਤੇ ਨਫਰਤ ਦੀ ਅੱਗ ਨੂੰ ਮੱਠਾ ਕਰਕੇ ਪਿੰਡ ਦੇ ਵਿਕਾਸ ਲਈ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ।

ਜਿਕਰਯੋਗ ਹੈ ਕਿ ਪਿੰਡ ਸੰਧਵਾਂ ਵਿਖੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਵਿਖੇ ਵੱਖ ਵੱਖ ਪਿੰਡਾਂ ਦੀਆਂ ਜੇਤੂ ਪੰਚਾਇਤਾਂ ਦਾ ਤਾਂਤਾ ਲੱਗਿਆ ਹੋਇਆ ਹੈ,ਘਰ ਵਿਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ।

ਇਸ ਮੌਕੇ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।