ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ 

Faridkot

ਕੋਟਕਪੂਰਾ 3 ਮਾਰਚ 2024

ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ।

ਉਨ੍ਹਾਂ ਦੱਸਿਆ ਕਿ  ਇਹ ਪੁਲ ਲਗਭਗ 1950 ਦੇ ਬਣੇ ਹੋਏ ਸਨ ਜੋ ਕਿ ਖਸਤਾ ਹਾਲਤ ਵਿੱਚ ਸਨ ਅਤੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ । ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਇਹਨਾਂ ਪੁਲਾਂ ਨੂੰ ਬਣਾਉਣ ਦੀ  ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਪਿੰਡ ਫਿਡੇ ਕਲਾਂ, ਢੀਮਾਂ ਵਾਲੀ ਅਤੇ ਮਚਾਕੀ ਨਜ਼ਦੀਕ ਰਾਜਸਥਾਨ ਅਤੇ ਸਰਹੰਦ ਫੀਡਰ ਦੇ ਤਿੰਨ ਪੁਲ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਪੁਲ  ਸਟੀਲ ਦੇ  ਬਣਾਏ ਜਾਣਗੇ, ਇਸ ਨਾਲ ਟਰੈਫਿਕ ਨੂੰ ਤਾਂ ਨਿਜਾਤ ਮਿਲੇਗੀ ਹੀ ਅਤੇ ਇਲਾਕੇ ਦੇ ਲੋਕਾਂ  ਨੂੰ ਬਹੁਤ ਵੱਡੀ ਰਾਹਤ ਮਿਲੇਗੀ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕੰਮਾਂ ਨੂੰ ਤਰਜੀਹ ਦੇ ਕੇ ਨੇਪਰੇ ਚੜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਇਸ ਤੋਂ ਪਹਿਲਾਂ ਸੜਕਾਂ, ਸੀਵਰੇਜ, ਗਲੀਆਂ ਆਦਿ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਇਲਾਕੇ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਜਿਹੜੇ ਵੀ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ ਉਹਨਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰ ਲਿਆ ਜਾਵੇਗਾ।

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਅਮਰੀਕ ਸਿੰਘ ਡੱਗੋ ਰੁਮਾਣਾ,ਬਾਬੂ ਸਿੰਘ ਫਿੱਡੇ, ਸੰਦੀਪ ਸਿੰਘ ਕੰਮੇਅਨਾ, ਹਾਕਮ ਸਿੰਘ ਖਾਲਸਾ, ਅਮਰਪਾਲ ਸਿੰਘ, ਅਮਰੀਕ ਸਿੰਘ ਬਲਾਕ ਪ੍ਰਧਾਨ, ਕੁਲਦੀਪ ਸਿੰਘ ਨੰਬਰਦਾਰ, ਗੁਰਮੀਤ ਸਿੰਘ, ਜਗਸੀਰ ਸਿੰਘ, ਹਰਜਿੰਦਰ ਸਿੰਘ, ਬਲਕਰਨ ਸਿੰਘ, ਜਗਦੀਸ਼ ਸਿੰਘ,ਬਲਜਿੰਦਰ ਸਿੰਘ, ਦਵਿੰਦਰ ਸਿੰਘ, ਹਰਪਾਲ ਸਿੰਘ, ਬੋਹੜ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ, ਰਾਜਵਿੰਦਰ ਸਿੰਘ ਰਾਜੂ, ਲਖਵਿੰਦਰ ਸਿੰਘ, ਜਗਤਾਰ ਸਿੰਘ, ਭਜਨ ਸਿੰਘ, ਮਨਜਿੰਦਰ ਸਿੰਘ, ਕਿਰਪਾਲ ਸਿੰਘ ਹਾਜ਼ਰ ਸਨ।