ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ  – ਈਟੀਓ

Amritsar Politics Punjab

ਅੰਮ੍ਰਿਤਸਰ 23 ਨਵੰਬਰ 2024—

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈਆਂ ਜਿਮਨੀਆਂ ਚੋਣਾਂ ਵਿੱਚ ਸੂਬਾ ਵਾਸੀਆਂ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾਇਆ ਹੈ ਜਿਸ ਸਦਕਾ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ  ਸ: ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਉਪਰੰਤ ਕੀਤਾ। ਉਹਨਾਂ ਦੱਸਿਆ ਕਿ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਲਈ 4 ਕਰੋੜ 26 ਲੱਖ ਰੁਪਏ ਦੇ ਟੈਂਡਰ ਪਾਸ ਹੋ ਚੁੱਕੇ ਹਨ, ਜਿਸ ਅਧੀਨ ਕਰੀਬ 25 ਗਲੀਆਂ ਦਾ ਕੰਮ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਅੱਜ ਅੱਠ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣੇ ਹਨ ਜਿਸ ਤੇ 2.33 ਕਰੋੜ ਰੁਪਏ ਖਰਚ ਆਉਣਗੇ। ਉਹਨਾਂ ਦੱਸਿਆ ਕਿ ਇਨਾਂ ਵਿਕਾਸ ਕਾਰਜਾਂ ਵਿੱਚ ਵਾਰਡ ਨੰਬਰ 6, 8, 14, ਗਲੀ ਨੰਬਰ 4, ਸ੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ, ਮੇਨ ਬਾਜਾਰ ਵਾਲਮੀਕਿ ਚੌਂਕ ਅਤੇ ਨਵੀਂ ਗਊਸ਼ਾਲਾ ਦਾ ਉਦਘਾਟਨ ਕੀਤਾ ਜਾਣਾ ਹੈ। ਉਨਾਂ ਦੱਸਿਆ ਕਿ ਇਹ ਸਾਰੇ ਵਿਕਾਸ ਕਾਰਜ ਤਿੰਨ ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤੇ ਜਾਣਗੇ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਮਿੱਠ ਬਰਦਾਸ਼ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੰਡਿਆਲਾ ਹਲਕੇ ਨੂੰ ਨਮੂਨੇ ਦਾ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।

ਸ: ਈਟੀਓ ਨੇ ਕਿਹਾ ਕਿ ਜੰਡਿਆਲਾ ਹਲਕੇ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਨਗਰ ਕੌਂਸਲ ਵੱਲੋਂ ਦੋ ਏਕੜ ਜਮੀਨ ਦੀ ਖਰੀਦ ਕੀਤੀ ਗਈ ਹੈ ਜਿਸ ਤੇ 25 ਕਰੋੜ ਰੁਪਏ ਲਾਗਤ ਨਾਲ ਅਗਲੇ ਹਫ਼ਤੇ ਨਵਾਂ ਐਸ.ਟੀ.ਪੀ ਪਲਾਂਟ ਲਗਾਇਆ ਜਾਵੇਗਾ। ਉਨਾਂ ਦੱਸਿਆ ਕਿ ਇਸ ਕੰਮ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ 18 ਮਹੀਨਿਆਂ ਦੇ ਅੰਦਰ ਅੰਦਰ ਇਸ ਪਲਾਂਟ ਨੂੰ ਚਾਲੂ ਕਰ ਦਿੱਤਾ ਜਾਵੇਗਾ।  ਜਿਸ ਨਾਲ ਜੰਡਿਆਲਾ ਗੁਰੂ ਸ਼ਹਿਰ ਦੇ ਸੀਵਰੇਜ ਦੇ ਪਾਣੀ ਦੀ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ: ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ ਅਤੀ ਅਤੇ ਅਸੀਂ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 50 ਹਜਾਰ ਦੇ ਲੋਕਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਉਹਨਾਂ ਕਿਹਾ ਕਿ ਸੋਮਵਾਰ ਨੂੰ ਪੀ ਐਸ ਪੀ ਸੀ ਐਲ ਵਿਚ 1300 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਦਿੱਤੇ ਜਾ ਰਹੇ ਹਨ। ਉਹਨਾਂ ਵਿਰੋਧੀਆਂ ਤੇ ਤੰਜ ਕਸਦਿਆਂ ਕਿਹਾ ਕਿ ਅਸੀਂ ਵਿਕਾਸ ਦੀ ਰਾਜਨੀਤੀ ਵਾਸਤੇ ਆਏ ਹਾਂ ਅਤੇ ਵਿਕਾਸ ਹੀ ਕਰਾਂਗੇ।

ਇਸ ਮੌਕੇ ਸ੍ਰੀ ਨਰੇਸ਼ ਪਾਠਕ ਵਲੋਂ ਜਿੰਮਨੀ ਚੋਣਾਂ ਵਿੱਚ ਹੋਈ ਜਿੱਤ ਦੀ ਖੁਸ਼ੀ ਵਿੱਚ ਕੈਬਨਿਟ ਮੰਤਰੀ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ ਅਤੇ ਵਧਾਈ ਦਿੱਤਾ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੀ ਜਿੱਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ।

ਇਸ ਮੌਕੇ ਸੂਬੇਦਾਰ ਦਾ ਸ਼ਨਾਖ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ,  ਸਰਪੰਚ ਪਰਮਜੀਤ ਸਿੰਘ ਨਿਸ਼ਾਨ, ਐਸਐਸ ਬੋਰਡ ਦੇ ਮੈਂਬਰ ਸ਼੍ਰੀ ਨਰੇਸ਼ ਪਾਠਕ, ਸ: ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਸ੍ਰੀ ਵਿਜੈ ਮੱਟੀ, ਗਗਨਦੀਪ ਸਿੰਘ, ਸ੍ਰੀ ਸਤਿੰਦਰ ਸਿੰਘ, ਗੁਰਵੇਲ ਸਿੰਘ, ਸ: ਸੁਖਵਿੰਦਰ ਸ਼ਾਹ, ਈ  ਓ ਜਗਤਾਰ ਸਿੰਘ , ਬਜਰੰਗਜੀਤ ਸਿੰਘ, ਅਵਤਾਰ ਸਿੰਘ ਕਾਲਾ, ਮੈਡਮ ਸਣੈਨਾ ਰੰਧਾਵਾ, ਕੰਵਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *