ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ) ਪੋਰਟਲ ‘ਤੇ ਪੈਂਡਿੰਗ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵੱਲੋਂ ਪੀ.ਜੀ.ਆਰ.ਐੱਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿੱਚ ਹੱਲ ਕਰਨਾ ਲਾਜ਼ਮੀ ਬਣਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਵਿਭਾਗ ਦੁਆਰਾ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਰਿਪੋਰਟ ਕੱਲ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਸੁਸਾਸ਼ਨ ਸਪਤਾਹ ਦੌਰਾਨ ਆਮ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 23 ਦਸੰਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਵੀ ਕੀਤਾ ਜਾਵੇਗਾ।
ਇਸ ਮੌਕੇ ਨਿਗਰਾਨ ਇੰਜੀਨੀਅਰ ਸ਼੍ਰੀ ਸੰਦੀਪ ਗੁਪਤਾ, ਡੀਡੀਐੱਫ ਸ਼੍ਰੀ ਸੁਜੀਤ ਕਿਸ਼ਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫਸਰ ਦੇ ਅਧਿਕਾਰੀ ਸ. ਇਕਬਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।