ਬਿਮਾਰੀਆਂ ਤੋਂ ਬਚਾਅ ਲਈ ਜਾਂਚ ਅਤੇ ਜਾਗਰੂਕਤਾ ਜਰੂਰੀ : ਸਿਵਲ ਸਰਜਨ ਬਰਨਾਲਾ

Politics Punjab

ਬਰਨਾਲਾ, 21 ਫਰਵਰੀ

 ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਦੇ ਪੱਤਰ ਅਨੁਸਾਰ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਕੈਂਸਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਸੰਬੰਧੀ 20 ਫਰਵਰੀ 2025 ਤੋਂ 31 ਮਾਰਚ 2025 ਤੱਕ ‘ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਸ਼ੁਰੂ ਕੀਤੀ ਗਈ ਹੈ।

 ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਵੱਲੋਂ ‘ ਤੀਬਰ ਵਿਸ਼ੇਸ਼ ਐਨ.ਸੀ.ਡੀ. ਸਕ੍ਰੀਨਿੰਗ’ ਮੁਹਿੰਮ ਦੀ ਸ਼ੁਰੂਆਤ ਕਰਨ ਸਮੇਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਅਤੇ ਤੰਦਰੁਸਤੀ ਦੀ ਜਿੰਮੇਵਾਰੀ ਲੈਣ ਲਈ ਜਾਗਰੂਕ ਕਰਨਾ ਹੈ।


  ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ ਕੁਮਾਰ ਅਤੇ ਸਟੇਟ ਐਨ.ਸੀ.ਡੀ. ਕੰਸਲਟੈਂਟ ਡਾ. ਵਦੀਸਾ ਦਾਸ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੰਤਵ 30 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਸ਼ੂਗਰ ,ਬਲੱਡ ਪ੍ਰੈਸ਼ਰ ਅਤੇ ਤਿੰਨ ਆਮ ਕੈਂਸਰ ਮੂੰਹ, ਛਾਤੀ ਅਤੇ ਸਰਵਾਈਕਲ ਅਤੇ ਗੈਰ ਸੰਚਾਰੀ ਬਿਮਾਰੀਆਂ ਦੀ 100 ਫੀਸਦ ਸਕ੍ਰੀਨਿੰਗ ਨੂੰ ਯਕੀਨੀ ਬਣਾਉਣਾ ਹੈ। ਇਹ ਮੁਹਿੰਮ ਜ਼ਿਲ੍ਹੇ ਦੇ ਸਾਰੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਅਤੇ ਸਿਹਤ ਸੰਸਥਾਂਵਾਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਨ ਲਈ ਐਨ.ਪੀ.-ਐਨ.ਸੀ.ਡੀ. ਦੇ ਤਹਿਤ ਚਲਾਈ ਜਾਵੇਗੀ।

 ਕੁਲਵੰਤ ਸਿੰਘ ਵਿਰਕ ਡੀ.ਪੀ.ਐਮ ਅਤੇ ਰਛਪਾਲ ਸਿੰਘ ਜ਼ਿਲ੍ਹਾ ਐਨ.ਸੀ.ਡੀ. ਕੰਸਲਟੈਂਟ ਨੇ ਦੱਸਿਆ ਕਿ ਇਹ ਮੁਹਿੰਮ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰ ‘ਚ ਜਾਂਚ ਤੋਂ ਵਾਂਝੇ ਰਹਿ ਗਏ ਲੋਕਾਂ ਦੀ ਸੀ.ਐਚ.ਓ. ਅਤੇ ਏ.ਐਨ.ਐਮ. ਵੱਲੋਂ 100 ਫੀਸਦ ਸਕ੍ਰੀਨਿੰਗ ਕਵਰੇਜ, ਇਲਾਜ ਅਤੇ ਫਾਲੋਅਪ ਬਾਰੇ ਡਾਟਾ ਰੋਜਾਨਾ ਐਨ.ਪੀ.-ਐਨ.ਸੀ.ਡੀ. ਪੋਰਟਲ ‘ਤੇ ਅਪਲੋਡ ਕਰਨਾ ਹੈ ਅਤੇ ਆਸ਼ਾ ਵਰਕਰਾਂ ਵੱਲੋਂ ਹਾਊਸ-ਟੂ-ਹਾਊਸ ਜਾ ਕੇ ਸੀ-ਬੈਕ ਫਾਰਮ ਭਰਨਾ ਯਕੀਨੀ ਬਣਾਇਆ ਜਾਵੇਗਾ ।ਇਸ ਸਮੇਂ ਸ਼ਹਿਰੀ ਖੇਤਰ ਦੀ ਏ ਐਨ ਐਮ ਅਤੇ ਸਿਹਤ ਵਿਭਾਗ ਦਾ ਸਟਾਫ ਅਤੇ ਆਸ਼ਾ ਹਾਜਰ ਸਨ ।

Leave a Reply

Your email address will not be published. Required fields are marked *