ਬਰਨਾਲਾ, 24 ਜਨਵਰੀ
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ ‘ਚੋਂ ਬਾਹਰ ਕੱਢਿਆ ਗਿਆ।
ਜ਼ਿਕਰਯੋਗ ਹੈ ਕਿ ਕੱਲ ਰਾਤ ਕਰੀਬ 7:30 ਵਜੇ ਇੱਕ ਗਊ ਨਾਲੇ (ਜੋ ਕਿ ਜੁਡੀਸ਼ੀਅਲ ਰਿਹਾਇਸ਼ਾਂ ਕੋਲੋਂ ਗੁਜ਼ਰਦਾ ਹੈ) ਵਿੱਚ ਡਿੱਗ ਪਈ। ਜਦੋਂ ਇਸ ਬਾਰੇ ਜਾਣਕਾਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੂੰ ਮਿਲੀ ਤਾਂ ਉਹਨਾਂ ਤੁਰੰਤ ਸ਼੍ਰੀ ਮਦਨ ਲਾਲ, ਸਿਵਲ ਜੱਜ (ਸ. ਡ.) ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਸ੍ਰੀ ਮੁਨੀਸ਼ ਗਰਗ ਸਿਵਲ ਜੱਜ ਸੀਨੀਅਰ ਡਿਵੀਜ਼ਨ ਬਰਨਾਲਾ ਨੂੰ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਤੁਰੰਤ ਨਗਰ ਕੌਂਸਲ ਦੀ ਮਦਦ ਨਾਲ ਕਰੇਨ ਮੰਗਵਾ ਕੇ ਗਊ ਨੂੰ ਨਾਲੇ ਵਿਚੋਂ ਬਾਹਰ ਕੱਢਿਆ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਵਲੋਂ ਨਗਰ ਕੌਂਸਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਕਤ ਨਾਲੇ ਨੂੰ ਢਕਿਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।