ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 13 ਅਕਤੂਬਰ
ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਇਜਾ ਲਿਆ।
                         ਉਹਨਾਂ ਜਿ਼ਲ੍ਹੇ ਦੇ ਖਰੀਦ ਏਜੰਸੀਆ ਨਾਲ ਆਨ ਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਝੋਨੇ ਦੇ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫਸਲ ਵੇਚਣ ਆਏ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ ਸੁਥਰਾ ਝੋਨਾ ਲੈ ਕੇ ਆਉਣ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ 17 ਪ੍ਰਤੀਸਤ ਨਮੀ ਵਾਲਾ ਝੋਨਾ ਹੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਘੱਟ ਨਮੀ ਵਾਲਾ ਝੋਨਾ ਲਿਆਉਣ ਵਾਲੇ ਕਿਸਾਨਾਂ ਦਾ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਵੇਗਾ।
  ਉਹਨਾਂ ਦੱਸਿਆ ਕਿ  ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 2125  ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ 24 ਘੰਟਿਆਂ ਦੇ ਵਿੱਚ—ਵਿੱਚ ਕੀਤੀ ਜਾ ਰਹੀ ਹੈ।

      ਉਹਨਾਂ ਇਸ ਮੌਕੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵਲੋਂ  504 ਮੀਟਰਕ ਟਨ,  ਮਾਰਕਫੈਡ ਵਲੋ 622 ਮੀਟਰਕ ਟਨ, ਪਨਸਪ ਵਲੋਂ 454  ਮੀਟਰਕ ਟਨ, ਵੇਅਰ ਹਾਉਸ ਵਲੋਂ 545 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਿਆ ਹੈ।