ਐਸ.ਏ.ਐਸ. ਨਗਰ, 25 ਜੁਲਾਈ: ਸ਼੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਦਿੱਤੀਆਂ ਗਈਆਂ ਆਨਲਾਇਨ ਅਰਜੀਆਂ ਨਾਲ ਸਬੰਧਤ ਕਿਸਾਨਾਂ ਦੀ ਚੋਣ ਕਰਨ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਆਨਲਾਇਨ ਪੋਰਟਲ ਰਾਹੀਂ ਡਰਾਅ ਕੱਢਿਆ ਗਿਆ। ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ-ਕਮ- ਕਨਵੀਨਰ ਜਿਲ੍ਹਾ ਪੱਧਰੀ ਕਾਰਜਕਾਰੀ (ਐਗਜੀਕਿਊਟਿਵ) ਕਮੇਟੀ ਐਂਸ.ਏ.ਐੱਸ.ਨਗਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਹਿੱਤ ਸਬਸਿਡੀ ਅਧੀਨ ਖੇਤੀ ਮਸ਼ੀਨਾਂ ਦੀ ਵੰਡ ਅਤੇ ਆਈ.ਈ.ਸੀ. ਕੰਪੋਨੈਂਟ ਅਧੀਨ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਦੁਆਰਾ ਤਿਆਰ ਕੀਤੇ ਗਏ ਸੀ.ਆਰ.ਐਮ. ਪੋਰਟਲ ਤੇ ਕਿਸਾਨਾਂ ਵੱਲੋਂ ਸਾਲ 2024-25 ਦੌਰਾਨ ਕੁੱਲ ਅਰਜੀਆਂ 257 ਵਿਅਗਤੀਗਤ, ਗਰੁੱਪ 06, ਮਸ਼ੀਨਾਂ ਲਈ ਆਨਲਾਇਨ ਅਰਜੀਆਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਵਿੱਚੋਂ 310 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ ਦੇਣ ਦਾ ਟੀਚਾ ਸੀ, ਜਿਸ ਵਿੱਚੋਂ ਉਨ੍ਹਾਂ ਵੱਲੋਂ ਦਿੱਤੀ ਤਰਜੀਹ ਦੇ ਆਧਾਰ ਤੇ 54 ਸੁਪਰ ਸੀਡਰ ਮਸ਼ੀਨਾਂ ਦਾ ਡਰਾਅ ਕੱਢਿਆ ਗਿਆ। ਇਸ ਤੋਂ ਇਲਾਵਾ ਬਾਕੀ ਮਸ਼ੀਨਾਂ ਦੀਆਂ ਅਰਜੀਆਂ ਮਸ਼ੀਨਾਂ ਟੀਚੇ ਤੋਂ ਘੱਟ ਪ੍ਰਾਪਤ ਹੋਣ ਕਾਰਨ ਯੋਗ ਪਾਏ ਸਾਰੇ ਲਾਭਪਾਤਰੀਆਂ ਨੂੰ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਤਰ੍ਰਾਂ 2 ਬੇਲਰ/ਰੇਕ, 54 ਸੁਪਰ ਸੀਡਰ, 3 ਜੀਰੋ ਟਿੱਲ ਡਰਿੱਲ, 3 ਮਲਚਰ, 1 ਸ਼ਰੱਬ ਕੱਟਰ , 3 ਐਮ.ਬੀ.ਪਲਾਓ , 2 ਚੋਪਰ ਕਮ ਸ਼ਰੈਡਰ, ਸਰਫੇਸ ਸੀਡਰ 1 ਅਤੇ ਇੱਕ ਸਮਾਰਟ ਸੀਡਰ ਦਿੱਤੇ ਗਏ। ਇਸ ਤੋਂ ਇਲਾਵਾ 6 ਕਿਸਾਨ ਗਰੁੱਪਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਵੱਖ ਵੱਖ ਤਰ੍ਰਾਂ ਦੀਆਂ 41 ਮਸ਼ੀਨਾਂ ਵੀ ਦਿੱਤੀਆਂ ਗਈਆਂ। ਮਸ਼ੀਨਰੀ ਦੇ ਡਰਾਅ ਸਮੇਂ ਡਾ. ਰਮਨ ਕਰੋੜੀਆ ਖੇਤੀਬਾੜੀ ਅਫਸਰ ਮਾਜਰੀ, ਡਾ. ਸੁਭਕਰਨ ਸਿੰਘ ਖੇਤੀਬਾੜੀ ਅਫਸਰ ਖਰੜ, ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ ਖਰੜ, ਸਹਿਕਾਰਤਾ ਵਿਭਾਗ ਦੇ ਪ੍ਰਤੀਨਿਧ ਸ਼੍ਰੀ ਕਰਨਬੀਰ ਸਿੰਘ, ਪੰਚਾਇਤ ਵਿਭਾਗ ਤੋਂ ਸ਼੍ਰੀ ਬਲਜਿੰਦਰ ਸਿੰਘ ਗਰੇਵਾਲ , ਲਖਵਿੰਦਰ ਸਿੰਘ ਜੂਨੀਅਰ ਤਕਨੀਸ਼ੀਅਨ ਅਤੇ ਸੁਪਰ ਸੀਡਰ ਅਪਲਾਈ ਕਰਨ ਵਾਲੇ ਲਗਭਗ 20 ਕਿਸਾਨਾਂ ਨੇ ਭਾਗ ਲਿਆ ਗਿਆ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਏ ਡੀ ਸੀ ਦੀ ਮੌਜੂਦਗੀ ਵਿੱਚ ਅਨਲਾਈਨ ਪੋਰਟਲ ਤੇ ਡਰਾਅ ਕੱਢਿਆ ਗਿਆ


