ਮੋਗਾ, 5 ਫਰਵਰੀ – ਦਿੱਲੀ ਸਰਕਾਰ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਹੋਰ ਵਾਧੂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਵਿਭਾਗ, ਚੰਡੀਗੜ੍ਹ ਨੂੰ ਪੱਤਰ ਭੇਜ ਕੇ 1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਜਾਣੂ ਕਰਵਾਉਣ ਬਾਰੇ ਲਿਖਿਆ ਗਿਆ ਹੈ।
ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 16 ਜਨਵਰੀ, 2006 ਨੂੰ ਜਾਰੀ ਸਰਕੂਲਰ ਅਨੁਸਾਰ ਦੰਗਾ ਪੀੜਤ ਪਰਿਵਾਰਾਂ ਨੂੰ ਪਹਿਲਾਂ ਵੀ 3.5 ਲੱਖ ਰੁਪਏ ਪ੍ਰਤੀ ਮੌਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਸੀ। ਇਹਨਾਂ ਪਰਿਵਾਰਾਂ ਨੂੰ ਹੁਣ ਹੋਰ ਵਾਧੂ ਮੁਆਵਜ਼ਾ ਰਾਸ਼ੀ ਦਿੱਤੀ ਜਾਣੀ ਹੈ। ਉਹਨਾਂ ਯੋਗ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਰਾਸ਼ੀ ਪ੍ਰਾਪਤ ਕਰਨ ਲਈ ਸਬੰਧਤ ਦਸਤਾਵੇਜ਼ ਲੈ ਕੇ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਦੀ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੇਂਟ ਬ੍ਰਾਂਚ ਨਾਲ ਸੰਪਰਕ ਕਰਨ।
1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਮਿਲੇਗਾ ਹੋਰ ਵਾਧੂ ਮੁਆਵਜ਼ਾ


