ਸਰਕਾਰ ਵੱਲੋਂ ਅਮਰਗੜ੍ਹ ਹਲਕੇ ਦੇ ਪਿੰਡਾਂ ਦੀ ਨੁਹਾਰ ਨੂੰ ਸੰਵਾਰਨ ਵਿੱਚ ਕੋਈ ਕਸਰ

Malerkotla Politics Punjab

ਮਾਲੇਰਕੋਟਲਾ 23ਮਾਰਚ :

                       ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ‘ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿਛਲੇ ਦਿਨੀਂ ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਾਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ।

           ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ ।ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਵਿੱਚ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਨਾਲ ਧਰਮਸ਼ਾਲਾਵਾਂ ਦੇ ਨਿਰਮਾਣ, ਖੇਡ ਸਟੇਡੀਅਮ, ਪਾਰਕ, ਲਾਇਬ੍ਰੇਰੀਆਂ, ਸੋਲਰ ਲਾਈਟਾਂ, ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨ ਆਦਿ ਸਮੇਤ ਹਰ ਜਰੂਰਤ ਨੂੰ ਪੂਰਾ ਕਰਨ ਲਈ ਯੋਜਨਾਬੱਧ ਉਪਰਾਲੇ ਜਾਰੀ ਹਨ ।

                  ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਕੁਆਲਟੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ।

                         ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ, ਰਾਜੀ ਤੋ ਇਲਾਵਾ ਵੱਖ ਵੱਖ ਵਿਕਾਸ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ

Leave a Reply

Your email address will not be published. Required fields are marked *