ਫਿਰੋਜ਼ਪੁਰ, 25 ਜੂਨ 2024.
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਫਿਰੋਜਪੁਰ ਸ੍ਰੀ ਚੰਦ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਦਫਤਰ ਵਿੱਚ ਜਮ੍ਹਾ ਕਰਵਾਏ ਜਾਣ।
ਇਸ ਮੌਕੇ ਸ੍ਰੀ ਗੁਰਮੀਤ ਸਿੰਘ, ਸ੍ਰੀ ਚਰਨਜੀਤ ਸਿੰਘ, ਸ੍ਰੀ ਸੰਜੀਵ ਮੈਣੀ, ਸਮੂਹ ਪੰਚਾਇਤ ਸਕੱਤਰ, ਬੀ.ਡੀ.ਪੀ.ਓ. ਦਫ਼ਤਰ, ਨਗਰ ਕੌਂਸਲ ਫਿਰੋਜ਼ਪੁਰ ਅਤੇ ਗੁਰੂਹਰਸਹਾਏ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
ਚੇਅਰਮੈਨ ਚੰਦ ਸਿੰਘ ਗਿੱਲ ਨੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ


