ਸਮਾਣਾ , 18 ਮਈ:
ਨਸ਼ਾ ਮੁਕਤੀ ਯਾਤਰਾ ਦੌਰਾਨ ਸਮਾਣਾ ਹਲਕੇ ਦੇ ਪਿੰਡਾਂ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਗਾਜੇਵਾਸ ਵਿੱਚ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਸਹੁੰ ਵੀ ਚੁਕਾਈ। ਉਨ੍ਹਾਂ ਦੇ ਨਾਲ ਐਸ ਡੀ ਐਮ ਰਿਚਾ ਗੋਇਲ, ਬੀਡੀਪੀਓ ਗੁਰਮੀਤ ਸਿੰਘ ਕਾਹਲੋਂ ਅਤੇ ਥਾਣਾ ਮੁਖੀ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।
ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਯਾਤਰਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂਬੇ ਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ ਤੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਕੀਤਾ ਗਿਆ ਹੈ।
ਵਿਧਾਇਕ ਜੌੜਾਮਾਜਰਾ ਨੇ ਸਮੂਹ ਸਾਰੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਇਸ ਲੜਾਈ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਦ ਇਹ ਲੜਾਈ ਲੋਕ ਲਹਿਰ ਬਣ ਗਈ ਤਾਂ ਸੂਬੇ ‘ਚੋਂ ਨਸ਼ਾ ਖ਼ਤਮ ਹੁੰਦਿਆਂ ਦੇਰ ਨਹੀਂ ਲੱਗੇਗੀ।
ਨਸ਼ਾ ਮੁਕਤੀ ਯਾਤਰਾ ਵੱਲੋਂ ਸਮਾਣਾ ਦੇ ਪਿੰਡ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਘਰ ਘਰ ਦਸਤਕ


