ਬਠਿੰਡਾ, 18 ਦਸੰਬਰ : ਹਿੱਟ ਐਂਡ ਰਨ ਦੇ ਮੱਦੇਨਜ਼ਰ ਪੈਂਡਿੰਗ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਅਸੀਂ ਰਲ-ਮਿਲ ਕੇ ਹੰਭਲਾ ਮਾਰੀਏ ਤਾਂ ਸੈਂਕੜੇ ਜਾਨਾਂ ਬਚਾਅ ਸਕਦੇ ਹਾਂ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ’ਤੇ ਸਖ਼ਤੀ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਸ਼੍ਰੀ ਗਗਨਦੀਪ ਸਿੰਘ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਹਾਜਰ ਸਨ।
ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਜਲਦ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ


