ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

Politics Punjab


 ਚੰਡੀਗੜ੍ਹ, 12 ਫਰਵਰੀ 2025:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ ਹੈ। ਉਹ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਡੇ ਸਮਾਜ ਵਿੱਚ ਕਈ ਤਬਦੀਲੀਆਂ ਲਿਆਂਦੀਆਂ। ਉਨ੍ਹਾਂ ਦੀਆਂ ਸਿੱਖਿਆਵਾਂ ਸਦੀਵੀ ਹਨ ਅਤੇ ਅਜੇ ਵੀ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਸ੍ਰੀ ਗੁਰੂ ਰਵਿਦਾਸ ਜੀ ਦੇ 41 ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੇ ਦੂਤ ਸਨ। ਸ੍ਰੀ ਗੁਰੂ ਰਵਿਦਾਸ ਜੀ ਮਨੁੱਖਤਾ ਦੀ ਸੇਵਾ ਨੂੰ ਪਰਮਾਤਮਾ ਦੀ ਸੇਵਾ ਸਮਝਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ।

Leave a Reply

Your email address will not be published. Required fields are marked *