ਸਰਕਾਰੀ ਸਕੂਲ ਕਰੀਆਂ ਪਹਿਲਵਾਨ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਤੇ  ਦੇਖੀ ਰੀਟਰੀਟ ਸੈਰਾਮਨੀ

Ferozepur Politics Punjab

ਫਿਰੋਜ਼ਪੁਰ, 20 ਦਸੰਬਰ 2024.

                   ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਵਿੱਢੀ ਗਈ ਮੁਹਿੰਮ ਦੇ ਚੌਥੇ ਦਿਨ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਅਤੇ ਹੁਸੈਨੀਵਾਲਾ ਦੇ ਇਤਿਹਾਸ  ਬਾਰੇ ਵੀ ਵੱਢਮੁੱਲੀ ਜਾਣਕਾਰੀ ਦਿੱਤੀ ਗਈ।

          ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ  ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਇਸ ਉਪਰੰਤ ਰੀਟਰੀਟ ਸੈਰਾਮਨੀ ਦਿਖਾਈ ਗਈ। ਉਹਨਾਂ ਕਿਹਾ ਕਿ ਇਸ ਦੌਰੇ ਦੌਰਾਨ ਬੱਚਿਆਂ ਨੂੰ ਹੁਸੈਨੀ ਵਾਲਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ| ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਦੌਰੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇੱਕ ਚੰਗੇ ਨਾਗਰਿਕ ਬਣਾਉਣ ਲਈ ਸਹਾਈ ਸਿੱਧ ਹੋ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁੱਖੀਆ ਨੂੰ ਕਿਹਾ ਕਿ ਉਹ ਵੀ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਵਿੱਦਿਅਕ ਟੂਰ ਦਾ ਹਿੱਸਾ ਬਣਾਉਣ ਅਤੇ ਬੱਚਿਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਤੇ ਲਜਾ ਕੇ ਸ਼ਹੀਦਾਂ ਦੇ ਜੀਵਨ ਬਾਰੇ ਜਾਣਕਾਰੀ ਦੇਣ ਅਤੇ  ਰੀਟਰੀਟ ਸੈਰਾਮਨੀ ਦਿਖਾਉਣ ਤਾਂ ਜੋ ਬੱਚਿਆ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਹੋ ਸਕੇ|

          ਇਸ ਮੌਕੇ ਸਕੂਲ ਸਟਾਫ਼ ਹਰਜਿੰਦਰ ਸਿੰਘ ਹਰਪ੍ਰੀਤ ਸਿੰਘ, ਰਾਜਬੀਰ ਸਿੰਘ, ਹਿਮਾਂਸ਼ੂ ਤੋਂ ਇਲਾਵਾ ਕਰੀਆਂ ਪਹਿਲਵਾਨ ਸਕੂਲ ਵਿਦਿਆਰਥੀ ਹਾਜ਼ਰ ਸਨ।