ਫਾਜ਼ਿਲਕਾ, 16 ਅਕਤੂਬਰ
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਪ੍ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਜਾ ਰਹੀਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪਿੰਡ ਚੱਕ ਸਿੰਘੇ ਵਾਲਾ, ਹੋਜ ਖਾਸ, ਕੌੜਿਆਂ ਵਾਲੀ, ਰਾਮਗੜ੍ਹ, ਚੱਕ ਬੰਨ ਵਾਲਾ, ਜੋੜਕੀ ਅੰਧੇਵਾਲੀ, ਉਜਾਵਾਲੀ, ਲਾਲੋਵਾਲੀ, ਚਿਮਨੇਵਾਲਾ, ਜੰਡਵਾਲਾ ਭੀਮੇ ਸ਼ਾਹ, ਝੋਟਿਆਂ ਵਾਲੀ, ਬੇਗਾਂਵਾਲੀ ਆਦਿ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ।