ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ

Malerkotla Politics Punjab

ਮਾਲੇਰਕੋਟਲਾ 28 ਜਨਵਰੀ :

           ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ ਇਕਾਈਆਂ ਦੇ ਮੁੱਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਦੋ ਮਿੰਟ ਦਾ ਮੋਨ ਰੱਖਣ ਦੀ ਲਈ ਕਿਹਾ ।

           ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ 30 ਜਨਵਰੀ ਨੂੰ ਸਵੇਰੇ 11 ਵਜੇ  ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਵਿੱਚ ਵੀ ਉਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ।