ਮਾਨਸਾ, 22 ਮਈ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਵੋਟਰ ਜਾਗਰੂਕਤਾ ਸਟਿੱਕਰ ਜਾਰੀ ਕੀਤਾ ਅਤੇ ਬਸ ਸਟੈਂਡ ਮਾਨਸਾ ਵਿਖੇ ਬੱਸਾਂ ’ਤੇ ਸਟਿੱਕਰ ਲਗਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ।
ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 01 ਜੂਨ ਨੂੰ ਆਪਣੀ ਵੋਟ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਾਨੂੰ ਪਹਿਲ ਦੇ ਅਧਾਰ ’ਤੇ ਵੋਟ ਪਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।
ਸਹਾਇਕ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਸਾਨੂੰ ਬਿਨ੍ਹਾਂ ਡਰ, ਭੈਅ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੌਕੇ ਚੋਣ ਕਾਨੂੰਗੋ ਅਮਨਦੀਪ ਸਿੰਘ, ਸਵੀਪ ਨੋਡਲ ਅਫ਼ਸਰ ਮਾਨਸਾ ਜਗਜੀਵਨ ਸਿੰਘ ਆਲੀਕੇ, ਮਿਊਂਸਪਲ ਕਾਊਂਸਲ ਦੇ ਕਰਮਚਾਰੀਆਂ ਤੋਂ ਇਲਾਵਾ ਆਮ ਲੋਕ ਮੌਜੂਦ ਸਨ।
‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਸਮਝਦੇ ਹੋਏ ਲੋਕ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ-ਮਨਜੀਤ ਸਿੰਘ ਰਾਜਲਾ


