ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਖਾਦਾਂ ਤੇ ਕੀੜੇਮਾਰ ਸਪ੍ਰੇਅ ਦੀਆਂ ਦੁਕਾਨਾਂ ਦੀ  ਅਚਨਚੇਤ ਚੈਕਿੰਗ  

Fazilka Politics Punjab

ਫਾਜ਼ਿਲਕਾ 11ਜਨਵਰੀ 2025
ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ  ਸ੍ਰੀ ਸੰਦੀਪ ਕੁਮਾਰ ਰਿਣਵਾ ਵੱਲੋਂ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ,  ਏਡੀਓ ਡਾ. ਵਿੱਕੀ ਕੁਮਾਰ ਤੇ ਡਾ. ਹਰੀਸ਼ ਦੇ ਸਹਿਯੋਗ ਨਾਲ ਫਾਜ਼ਿਲਕਾ ਵਿਚ ਖਾਦ, ਕੀਟਨਾਸ਼ਕਾਂ ਤੇ ਨਦੀਨਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
 ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਵੱਡੇ ਪੱਧਰ ਤੇ ਜ਼ਿਲ੍ਹੇ ਦੀਆਂ ਕੀਟਨਾਸ਼ਕ ਸਪਰੇ ਤੇ ਖਾਦਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਕੀੜੇਮਾਰ ਜਹਿਰਾਂ ਅਤੇ ਖਾਦਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ ਅਤੇ ਖਾਦਾਂ ਮੁਹਈਆ ਕਰਵਾਈਆਂ ਜਾ ਸਕਣ! ਉਹਨਾਂ ਦੁਕਾਨਦਾਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਜ਼ਿਲ੍ਹੇ ਦੇ ਕਿਸੇ ਵੀ ਕਿਸਾਨ ਨੂੰ ਕੀੜੇਮਾਰ, ਨਦੀਨਾਸ਼ਕ ਸਪਰੇ ਜਾ ਖਾਦਾਂ ਦੀ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕੋਈ ਵੀ ਵਸਤ ਖਰੀਦ ਕਰਦੇ ਸਮੇਂ ਪੱਕਾ ਬਿੱਲ ਜ਼ਰੂਰ ਲੈਣ।

Leave a Reply

Your email address will not be published. Required fields are marked *