ਆਈਲੈਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਅਭਿਆਨ

Amritsar

ਅੰਮ੍ਰਿਤਸਰ 27 ਅਪ੍ਰੈਲ 2024:—ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜੰਡਿਆਲਾ ਹਲਕੇ ਵਿੱਚ ਪੈਂਦੇ ਕਈ ਆਈਲਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਇੰਦੂ ਮੰਗੋਤਰਾ ਨੇ ਕਿਹਾ ਕਿ ਇਹਨਾਂ ਸੈਮੀਨਾਰਾਂ ਦਾ ਮੁੱਖ ਟੀਚਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜੰਡਿਆਲਾ ਹਲਕੇ ਦੇ 8 ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਈਲੈਟਸ ਸੈਂਟਰਾਂ ਨੂੰ ਕਵਰ ਕੀਤਾ ਜਾਵੇਗਾ।

ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਮੌਕੇ ਮੁੱਖ ਬੁਲਾਰੇ ਅਤੇ ਅਧਿਆਪਕ ਮੁਨੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਹਨਾਂ ਵਲੋਂ ਨੌਜਵਾਨਾਂ ਨੂੰ ਚੋਣ ਕਮਿਸ਼ਨ ਵਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ ਐਪ,ਸਕਸ਼ਮ ਐਪ,ਕੇ.ਵਾਈ.ਸੀ.ਐਪ ਅਤੇ ਸੀ ਵਿਜਿਲ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਇਸ ਵਾਰ ਚੋਣ ਕਮਿਸ਼ਨ ਵਲੋਂ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ,ਜਿਹਨਾਂ ਦੀ ਜਾਣਕਾਰੀ ਉਹਨਾਂ ਤੱਕ ਪੁੱਜਦਾ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪੱਧਰੀ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ,ਆਸ਼ੂ ਧਵਨ,ਪੰਕਜ ਕੁਮਾਰ ਅਤੇ ਸੰਦੀਪ ਸਿਆਲ ਵੀ ਹਾਜ਼ਰ ਸਨ।