ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

Fazilka Politics Punjab

ਫਾਜ਼ਿਲਕਾ, 5 ਮਈ
 ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਸਾਰੇ ਵਿਧਾਇਕ ਸਾਹਿਬਾਨ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
 ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਆਖਰੀ ਖੇਤ ਤੱਕ ਪਾਣੀ ਪੁੱਜਦਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਅਧਿਕਾਰੀ ਵੀ ਇਸੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਹੋਵੇ।
ਉਨ੍ਹਾਂ ਨੇ ਕਿਹਾ ਕਿ ਜਲ ਦੀ ਬਚਤ ਵਾਲੀਆਂ ਸਿੰਚਾਈ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਚਾਈ ਪ੍ਰਣਾਲੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਪਾਇਪਲਾਈਨ ਪਾਉਣ ਦੇ ਪ੍ਰੋਜੈਕਟ ਲੱਗਣੇ ਹਨ ਉਹ ਕੰਮ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਇਸਦੇ ਨਿਪਟਾਰੇ ਦੀ ਹਦਾਇਤ ਕੀਤੀ।
ਇਸ ਮੌਕੇ ਫਾਜ਼ਿਲਕਾ ਵਿਖੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ। ਇਸੇ ਤਰਾਂ ਐਸਡੀਐਮ ਕੰਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ,  ਨਿਗਰਾਨ ਇੰਜਨੀਅਰ ਸੰਦੀਪ ਗੋਇਲ, ਕਾਰਜਕਾਰੀ ਇੰਜਨੀਅਰ ਸੁਖਦੀਪ ਸਿੰਘ, ਵਿਨੋਦ ਸੁਥਾਰ, ਬਲਵਿੰਦਰ ਕੰਬੋਜ ਵੀ ਇਸ ਮੌਕੇ ਹਾਜਰ ਸਨ।

Leave a Reply

Your email address will not be published. Required fields are marked *