ਫਾਜ਼ਿਲਕਾ, 5 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਲਗਾਤਾਰ ਗ੍ਰਾਂਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 7 ਕਰੋੜ 55 ਲੱਖ ਦੀ ਲਾਗਤ ਨਾਲ ਅਬੋਹਰ—ਫਾਜ਼ਿਲਕਾ ਹਾਈਵੇਅ ਤੋਂ ਸ਼ਤੀਰ ਵਾਲਾ ਨੂੰ ਜਾਣ ਵਾਲੀ 13 ਕਿਲੋਮੀਟਰ ਲੰਬੀ ਸੜਕ ਦਾ ਕੰਮ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੇ ਭਰਾ ਕਰਮਜੀਤ ਸਿੰਘ ਸਵਨਾ ਨੇ ਸ਼ੁਰੂ ਕਰਵਾਇਆ।
ਇਸ ਮੌਕੇ ਕਰਮਜੀਤ ਸਿੰਘ ਸਵਨਾ ਨੇ ਕਿਹਾ ਕਿ ਇਥੋਂ ਦੇ ਵਸਨੀਕਾਂ ਦੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਮੰਗ ਪੂਰੀ ਹੋਈ ਹੈ ਜਿਸ ਤੋਂ ਵਸਨੀਕ ਕਾਫੀ ਖੁਸ਼ੀ ਨਜਰ ਆਏ ਹਨ। ਉਨ੍ਹਾਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਰਾਹਗੀਰ ਕਾਫੀ ਪ੍ਰੇਸ਼ਾਨ ਸਨ ਸੜਨ ਬਣਨ ਨਾਲ ਉਨ੍ਹਾ ਦੀ ਆਵਾਜਾਈ ਸੁਖਾਲੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਸੜਕ ਟੁੱਟੀ ਹੋਣ ਕਾਰਨ ਜਿਥੇ ਉਨ੍ਹਾਂ ਨੂੰ ਆਉਣ ਜਾਣ ਵਿਚ ਵਿਚ ਸਮਾਂ ਵੱਧ ਲਗਦਾ ਸੀ ਉਥੇ ਕਈ ਵਾਰ ਰਾਤ ਸਮੇਂ ਅਣਸੁਖਾਵੀ ਘਟਨਾ ਵੀ ਵਾਪਰ ਜਾਂਦੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਵਿਕਾਸ ਕਰਨ ਪਿਛੋਂ ਲਗਾਤਾਰ ਵਿਕਾਸ ਕਾਰਜ ਉਲੀਕ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਖੇਤਰ ਵਿਚ ਵਿਕਾਸ ਪ੍ਰੋਜੈਕਟ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿਖਿਆ, ਰੋਜਗਾਰ ਆਦਿ ਮੁਢਲੀਆਂ ਸਹੂਲਤਾਂ ਨੂੰ ਮੁਕੰਮਲ ਕਰਨ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਹ ਹਲਕਾ ਵਿਧਾਇਕ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਕਿ ਪਿਛਲੀਆਂ ਲੰਬੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਸ਼ਾਹ, ਜਥੇਦਾਰ ਹਰਮਿੰਦਰ ਸਿੰਘ ਕੀੜਿਆਂ ਵਾਲੀ, ਅਵਤਾਰ ਸਿੰਘ ਬੁਲਾ, ਸ਼ਿੰਦਾ ਜੰਡਵਾਲਾ ਮੀਰਾਸਾਂਗਲਾ, ਐਸ.ਡੀ.ਓ ਗੁਰਜਿੰਦਰ ਸਿੰਘ, ਜੇਈ ਅੰਜੂਮ ਸੇਠੀ ਆਦਿ ਮੌਜੂਦ ਸਨ।
7 ਕਰੋੜ 55 ਲੱਖ ਦੀ ਲਾਗਤ ਨਾਲ ਬਣਨ ਵਾਲੀ ਅਬੋਹਰ—ਫਾਜ਼ਿਲਕਾ ਨੈਸ਼ਨਲ ਹਾਈਵੇ ਤੋਂ ਸ਼ਤੀਰ ਵਾਲਾ ਤੱਕ ਬਣਨ ਵਾਲੀ ਸੜਕ ਦਾ ਕੰਮ ਹੋਇਆ ਸ਼ੁਰੂ


