ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਲਗਾ ਰਹੀ ਹੈ ਜਾਗਰੂਕਤਾ ਕੈਂਪ- ਚੰਦਰ ਜਯੋਤੀ ਏ.ਡੀ.ਸੀ

Politics Punjab

ਨੰਗਲ 04 ਫਰਵਰੀ ()

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਿਸਾਨਾਂ ਨੂੰ ਸਵੈ ਨਿਰਭਰ ਤੇ ਚੋਖੀ ਆਮਦਨ ਯੋਗ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਵਿਭਾਗ ਲਗਾਤਾਰ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾ ਪੱਖੀ ਸਕੀਮਾਂ ਦੀ ਜਾਣਕਾਰੀ ਦੇ ਰਿਹਾ ਹੈ।

     ਇਹ ਪ੍ਰਗਟਾਵਾ ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਇਥੋ ਨੇੜਲੇ ਪਿੰਡ ਅਜੋਲੀ ਵਿਚ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਕਿਸਾਨ ਜਾਗਰੂਕਤਾ ਕੈਂਪ ਵਿਚ ਮੋਜੂਦ ਅਗਾਂਹਵਧੂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਹ ਕੈਂਪ ਮੁੱਖ ਖੇਤੀਬਾੜੀ ਅਫਸਰ ਡਾ.ਰਾਕੇਸ਼ ਕੁਮਾਰ ਦੀ ਅਗਵਾਈ ਵਿਚ ਲਗਾਇਆ ਗਿਆ ਸੀ। ਏਡੀਸੀ ਨੇ ਹੋਰ ਦੱਸਿਆ ਸਰਕਾਰ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ, ਹਲਕਾ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਲਗਾਤਾਰ ਸਰਕਾਰ ਵੱਲੋਂ ਕਿਸਾਨਾ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਵਿਸੇਸ਼ ਸਕੀਮਾਂ ਦੀ ਜਾਣਕਾਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਕੇ ਆਤਮ ਨਿਰਭਰ ਬਣਨ ਤੇ ਹੋਰ ਕਿਸਾਨਾਂ ਲਈ ਰਾਹਦਸੇਰਾ ਬਣਨ।

     ਅਨਮਜੋਤ ਕੌਰ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਕਿਸਾਨ ਪੱਖੀ ਸਕੀਮਾਂ ਦਾ ਲਾਭ ਹਰ ਲੋੜਵੰਦ ਕਿਸਾਨ ਤੱਕ ਪਹੁੰਚਾਉਣ ਲਈ ਜਾਗਰੂਕਤਾ ਕੈਂਪ ਲਗਾਉਣੇ ਚਾਹੀਦੇ ਹਨ। ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਨੇ ਕਿਹਾ ਕਿ ਸਰਕਾਰ ਦੀਆਂ ਖੇਤੀ ਪੱਖੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕਤਾਂ ਕੈਂਪਾਂ ਵਿਚ ਭਾਗ ਲੈਣ। ਉਨ੍ਹਾਂ ਨੇ ਕਿਹਾ ਕਿ ਮੋਜੂਦਾ ਹਾਲਾਤ ਵਿਚ ਪੰਜਾਬ ਸਰਕਾਰ ਨੇ ਬਹੁਤ ਸਾਰੀਆਂ ਅਜਿਹੀਆਂ ਯੋਜਨਾਵਾ ਕਿਸਾਨਾਂ ਲਈ ਸੁਰੂ ਕੀਤੀਆਂ ਹਨ, ਜਿਨ੍ਹਾਂ ਨਾਲ ਕਿਸਾਨ ਆਪਣੀ ਆਮਦਨ ਚੋਖੀ ਕਰ ਰਹੇ ਹਨ। ਇਸ ਕੈਪ ਵਿੱਚ ਵੱਖ-ਵੱਖ ਵਿਭਾਗਾ ਵੱਲੋਂ ਸਟਾਲ ਲਗਾ ਕੇ ਕਿਸਾਨਾਂ ਨੂੰ ਚੱਲ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਸਹਿਯੋਗੀ ਵਿਭਾਗਾਂ ਅਤੇ ਸੈਲਫ ਹੈਲਫ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ  ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ।

    ਇਸ ਮੌਕੇ ਡਾ.ਪੰਕਜ ਸਿੰਘ, ਡਾ.ਅਮਰਜੀਤ ਸਿੰਘ, ਡਾ.ਗੁਰਕ੍ਰਿਪਾਲ ਸਿੰਘ, ਡਾ.ਕ੍ਰਿਸ਼ਨਾ ਨੰਦ, ਡਾ.ਦਵਿੰਦਰ ਸਿੰਘ, ਡਾ.ਸੁਖਸਾਗਰ ਸਿੰਘ, ਡਾ.ਲਵਪ੍ਰੀਤ ਸਿੰਘ ਤੇ ਹਾਜ਼ਰ ਸਨ।

Leave a Reply

Your email address will not be published. Required fields are marked *