ਸ੍ਰੀ ਮੁਕਤਸਰ ਸਾਹਿਬ, 26 ਅਗਸਤ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ-2026” ਸਬੰਧੀ ਪੋਸਟਰ ਅੱਜ ਡਿਪਟੀ ਕਮਿਸ਼ਨਰ, ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਅਤੇ ਖੇਡ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ-2026” ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਵੱਲੋਂ 05 ਸਤੰਬਰ 2026 ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ। ਇਹਨਾਂ ਖੇਡਾਂ ਵਿੱਚ ਬਲਾਕ ਪੱਧਰੀ ਖੇਡਾਂ, ਜ਼ਿਲ੍ਹਾ ਪੱਧਰੀ ਖੇਡਾਂ ਅਤੇ ਰਾਜ ਪੱਧਰੀ ਖੇਡਾਂ ਵੱਖ-ਵੱਖ ਮਿਤੀਆਂ ਨੂੰ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਮੁਕਾਬਲੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਰਸਾਉਣ ਲਈ ਇੱਕ ਉਚਿਤ ਮੰਚ ਪ੍ਰਦਾਨ ਕਰ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਿਡਾਰੀਆਂ ਦੀ ਸਹੂਲਤ, ਸੁਰੱਖਿਆ ਅਤੇ ਖੇਡ ਮੈਦਾਨਾਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ https://sports.punjab.gov.in/
