13 ਅਪ੍ਰੈਲ 2024 ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਮਨਾਇਆ ਜਾਵੇਗਾ ਵਿਸਾਖੀ ਦਾ ਦਿਹਾੜਾ -ਡਿਪਟੀ ਕਮਿਸ਼ਨਰ

Ferozepur

ਫਿਰੋਜ਼ਪੁਰ 5 ਅਪ੍ਰੈਲ 2024.

             ਅੰਤਰ-ਰਾਸ਼ਟਰੀ ਸਰਹੱਦ ਤੇ ਸਥਿਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 13 ਅਪ੍ਰੈਲ 2024 ਨੂੰ ਵਿਸਾਖੀ ਦਾ ਸੁੱਭ ਦਿਹਾੜਾ ਮਨਾਉਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸਾਖੀ ਮੇਲੇ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। 

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਲਈ ਐੱਸ.ਡੀ.ਐੱਮ ਫਿਰੋਜ਼ਪੁਰ ਮੇਲੇ ਦੇ ਓਵਰਆਲ ਇੰਚਾਰਜ ਹੋਣਗੇ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਮੇਲਾ ਅਫ਼ਸਰ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਿਰੋਜ਼ਪੁਰ ਸਹਾਇਕ ਮੇਲਾ ਅਫਸਰ ਹੋਣਗੇ। ਉਨ੍ਹਾਂ ਦੱਸਿਆ ਕਿ ਮੇਲੇ ਵਾਲੇ ਸਥਾਨ ਤੇ ਸੁਰੱਖਿਆ ਦੇ ਮਕਸਦ ਨਾਲ ਕੰਟਰੋਲ ਰੂਮ ਸਥਾਪਤ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨੂੰ ਦੇਖਦੇ ਹੋਏ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਟ੍ਰੈਫਿਕ ਤੇ ਵਾਹਨਾਂ ਦੀ ਪਾਰਕਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ ਨੁੰ ਡਾਕਟਰੀ ਸਹਾਇਤਾ ਲਈ ਵਿਸ਼ੇਸ਼ ਮੈਡੀਕਲ ਟੀਮਾਂ ਮੇਲੇ ਵਾਲੇ ਸਥਾਨ ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੇਲੇ ਵਾਲੀ ਥਾਂ ਤੇ ਸੜਕ ਦੇ ਦੋਵੇ ਵਾਸੇ ਝੰਡੇ ਲਗਾਉਣ, ਸ਼ਹੀਦਾਂ ਦੀ ਸਮਾਧ ਤੇ ਸਫਾਈ ਕਰਵਾਉਣ, ਲੋਕਾਂ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਆਰਜ਼ੀ ਪਖਾਨਿਆਂ ਦੇ ਪ੍ਰਬੰਧ ਆਦਿ ਸਬੰਧੀ ਸਬੰਧਿਤ ਵਿਭਾਗਾਂ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਜਾਣ।

            ਇਸ ਮੌਕੇ ਐੱਸ.ਡੀ.ਐੱਮ. ਡਾ. ਚਾਰੂਨਿਤਾ, ਐੱਸ.ਪੀ.ਐੱਚ ਯੁਗਰਾਜ ਸਿੰਘ, ਸਹਾਇਕ ਕਮਿਸ਼ਨਰ ਸੂਰਜ, ਜ਼ਿਲ੍ਹਾ ਵਿਕਾਸ ਤੇ  ਪੰਚਾਇਤ ਅਫਸਰ ਜਸਵੰਤ ਸਿੰਘ ਬੜੈਚ, ਸਕੱਤਰ ਰੈੱਡ ਕਰਾਸ ਅਸੋਕ ਬਹਿਲ ਤੋਂ ਇਲਾਵਾ ਬੀ.ਐੱਸ.ਐੱਫ ਤੇ ਫੌਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।