ਹਲਕੇ ਵਿਚ ਬਾਹਰੀ ਲੋਕਾਂ ਦੇ ਰਹਿਣ ਤੇ ਪਾਬੰਦੀ-ਜਿਲ੍ਹਾ ਚੋਣ ਅਧਿਕਾਰੀ

Amritsar

ਅੰਮ੍ਰਿਤਸਰ 28 ਮਈ:  ਪੰਜਾਬ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੋਇਆ ਜਿਲ੍ਹਾ ਮੁੱਖੀ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ 5 ਜਾਂ ਇਸ ਤੋਂ ਵਧੇਰੇ ਵਿਅਕਤੀਆਂ ਇਕੱਠੇ  ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਜਾਂ ਲਗਾਉਣ, ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ ਘਰ ਘਰ ਕੰਪੇਨ ਕਰਨ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਈ ਸ਼ਾਮ 6 ਵਜੇ ਤੋਂ ਲਾਗੂ ਸਮਝਿਆ ਜਾਵੇਗਾ ਅਤੇ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।

            ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਤਹਿਤ ਹੀ ਪੰਜਾਬ ਲੋਕ ਸਭਾ ਚੋਣਾਂ ਅਮਨ ਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਸਬੰਧਤ ਹਲਕੇ ਦੇ ਵੋਟਰਾਂ ਤੋਂ ਇਲਾਵਾ ਕਿਸੇ ਵੀ ਬਾਹਰੀ ਵਿਕਅਤੀ ਦੇ ਰਹਿਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 30 ਮਈ 2024  ਸ਼ਾਮ 5 ਵਜੇ ਤੋਂ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।