ਜਲਾਲਾਬਾਦ 31 ਮਈ
ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ ਲਕਸ਼ਮੀ ਕਾਂਤ ਰੈਡੀ ਜੀ
ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਅਤੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਜਲਾਲਾਬਾਦ ਦੇ ਡਿਸਪੈਚ ਸੈਂਟਰ ਦਾ ਦੌਰਾ ਕੀਤਾ ਅਤੇ ਇੱਥੋਂ ਰਵਾਨਾ ਹੋ ਰਹੀਆਂ ਪੋਲਿੰਗ ਪਾਰਟੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਸਰਕਾਰੀ ਨਿਯਮਾਂ ਅਨੁਸਾਰ ਨਿਡਰ ਹੋ ਕੇ ਆਪਣੀ ਡਿਊਟੀ ਨਿਭਾਏ। ਉਹਨਾਂ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਦੌਰਾਨ ਵੋਟਿੰਗ ਮਸ਼ੀਨਾਂ ਨੂੰ ਵਿਸ਼ੇਸ਼ ਤੌਰ ਤੇ ਸੰਭਾਲ ਕੇ ਰੱਖਿਆ ਜਾਏ ਅਤੇ ਸਾਰੀ ਪ੍ਰਕਿਰਿਆ ਨਿਯਮਾਂ ਅਨੁਸਾਰ ਪੂਰੀ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਏਡੀਸੀ ਜਨਰਲ ਸ਼੍ਰੀ ਰਕੇਸ਼ ਕੁਮਾਰ ਪੋਪਲੀ ਜਲਾਲਾਬਾਦ ਦੇ ਐਸਡੀਐਮ ਸ਼੍ਰੀ ਬਲਕਰਨ ਸਿੰਘ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਵੀ ਹਾਜ਼ਰ ਸਨ।
ਜਨਰਲ ਅਬਜਰਵਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਜਲਾਲਾਬਾਦ ਦਾ ਦੌਰਾ


