ਮਾਨਸਾ, 12 ਸਤੰਬਰ:
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਚਲਾਈ ਗਈ ਮੁਹਿੰਮ ‘ਆਪ ਦੀ ਸਰਕਾਰ ਦੀ ਆਪ ਦੇ ਦੁਆਰ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਵੀ ਨਿਪਟਾਰਾ ਕੀਤਾ ਜਾਂਦਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਿੰਡ ਪੱਧਰ ’ਤੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਦੀ ਲੜੀ ਤਹਿਤ 13 ਸਤੰਬਰ, 2024 ਨੂੰ ਪਿੰਡ ਸੈਦੇਵਾਲਾ ਦੇ ਗੁਰੂ ਘਰ ਵਿਖੇ ਸਵੇਰੇ 11 ਵਜੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ ਜਿੱਥੇ ਪਿੰਡ ਸੈਦੇਵਾਲਾ ਦੇ ਨਾਲ-ਨਾਲ ਕਲੀਪੁਰ, ਰਾਮਪੁਰ ਮੰਡੇਰ, ਸ਼ੇਰਖਾਂਵਾਲਾ, ਸਤੀਕੇ, ਅਚਾਨਕ, ਅਚਾਨਕ ਖ਼ੁਰਦ ਅਤੇ ਕੁਲਾਣਾ ਪਿੰਡ ਦੇ ਵਸਨੀਕ ਪਹੁੰਚ ਕੇ ਲਾਭ ਲੈ ਸਕਦੇ ਹਨ।
ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਕੈਂਪ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਵੱਖ-ਵੱਖ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਬੈਠੇ ਅਧਿਕਾਰੀਆਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇੰਨ੍ਹਾਂ ਕੈਂਪਾਂ ’ਚ ਪਹੁੰਚ ਕੇ ਲਾਹਾ ਲੈਣ।
ਪਿੰਡ ਸੈਦੇਵਾਲਾ ਵਿਖੇ ਜਨ ਸੁਣਵਾਈ ਕੈਂਪ 13 ਸਤੰਬਰ ਨੂੰ-ਡਿਪਟੀ ਕਮਿਸ਼ਨਰ


