ਸ੍ਰੀ ਮੁਕਤਸਰ ਸਾਹਿਬ 28 ਜੂਨ
ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਵੱਲੋਂ ਯੋਗਾ ਕੀਤਾ ਜਾ ਰਿਹਾ ਹੈ ਅਤੇ ਆਪਣੇ ਆਪ ਨੂੰ ਸਿਹਤਮੰਦ ਰੱਖ ਰਹੇ ਹਨ।
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਲੋਕਾ ਲਈ ਬਰਦਾਨ ਸਾਬਤ ਹੋ ਰਹੀਆਂ ਹਨ , ਇਹ ਗੱਲ ਦਾ ਪ੍ਰਗਟਾਵਾ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ।
ਡਿਪਟੀ ਕਮਿਸ਼ਨਰ ਅਨੁਸਾਰ ਜਿ਼ਲ੍ਹੇ ਵਿੱਚ 20 ਮਾਹਿਰ ਯੋਗ ਟਰੇਨਰਾਂ ਵਲੋਂ ਯੋਗਸ਼ਾਲਾ ਵਿੱਚ 102 ਰੋਜਾਨਾਂ ਕਲਾਸਾ ਲਗਾ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਕੋਟਭਾਈ;ਮੰਡੀ ਲੱਖੇਵਾਲੀ, ਰਾਮਗੜ੍ਹ ਚੁੰਘਾ,ਅਕਾਲਗੜ੍ਹ ਅਤੇ ਪਿੰਡ ਲੋਕਾਂ ਨੂੰ ਸਰੀਰਕ ਅਭਿਆਸ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ।
ਇਸ ਤੋਂ ਇਲਾਵਾ cmdiyogsala.punjab.gov.inਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ, ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਾਂਝੀ ਥਾਵਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ।
ਜਿ਼ਲ੍ਹੇ ਦੀਆਂ ਯੋਗਸ਼ਾਲਾਵਾਂ ਵਿੱਚ ਲਗਾਈਆਂ ਜਾ ਰਹੀਆਂ ਹਨ ਰੋਜਾਨਾ 102 ਕਲਾਸਾਂ– ਡਿਪਟੀ ਕਮਿਸ਼ਨਰ


