ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

Politics Punjab

ਹੁਸ਼ਿਆਰਪੁਰ, 10 ਮਈ :

                                ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ’ਤੇ ਬਣੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਨੂੰ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਵਲ ਸਾਵਧਾਨੀ ਅਪਣਾ ਕੇ ਹੀ ਸੁਰੱਖਿਅਤ ਰਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਕਿ 24 ਘੰਟੇ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੇਸ਼ਾਨੀ ਮੌਕੇ ਜਾਂ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਇਨ੍ਹਾਂ ਕੰਟਰੋਲ ਰੂਮਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

                                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01882-220307 ਹੈ। ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 01882-220310, ਐਸ.ਡੀ.ਐਮ ਦਫ਼ਤਰ ਟਾਂਡਾ 01886-512952, ਐਸ.ਡੀ.ਐਮ. ਦਫ਼ਤਰ ਗੜ੍ਹਸ਼ੰਕਰ 01884-282022, ਐਸ.ਡੀ.ਐਮ. ਦਫ਼ਤਰ ਦਸੂਹਾ 01883-285022, ਐਸ.ਡੀ.ਐਮ. ਦਫ਼ਤਰ ਮੁਕੇਰੀਆਂ 01883-244310 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

                                ਉਨ੍ਹਾਂ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦਾ ਨੰਬਰ 01882-220322, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 96461-16731, ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ 01882-252170 ਅਤੇ ਉੱਚੀ ਬੱਸੀ ਦਸੂਹਾ ਦੇ ਕੰਟਰੋਲ ਰੂਮ ਦਾ ਨੰਬਰ 01883-253335 ਹੈ।

Leave a Reply

Your email address will not be published. Required fields are marked *