ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਵਿੱਚ 1127 ਕੇਸਾਂ ਦਾ  ਨਿਪਟਾਰਾ

Malerkotla Politics Punjab

 
ਮਾਲੇਰਕੋਟਲਾ 09 ਮਾਰਚ  :

                   ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ  ਅਤੇ  ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ  ਸਬ ਡਵੀਜ਼ਨ ਮਾਲੇਰਕੋਟਲਾ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।

                       ਕੌਮੀ ਲੋਕ ਅਦਾਲਤ ਦੇ ਤਹਿਤ ਕੋਰਟ ਕੰਪਲੈਕਸ ਵਿਖੇ  ਬੈਂਚ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ  ਚਾਰ ਬੈਂਚ ਕੋਰਟ ਕੰਪਲੈਕਸ ਵਿਖੇ ਐਡੀਸ਼ਨਲ ਜ਼ਿਲ੍ਹਾ ਤੇ ਸੈਸਨ ਜੱਜ ਪਰਮਿੰਦਰ ਸਿੰਘ, ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ, ਵਧੀਕ ਸਿਵਲ ਜੱਜ ਜੂਨੀਅਰ ਡਵੀਜ਼ਨ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ , ਸਿਵਲ ਜੱਜ ਜੂਨੀਅਰ ਡਵੀਜਨ ਜਿੰਦਰ ਪਾਲ ਸਿੰਘ ਅਧੀਨ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਗਏ ।ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦੇ ਨਿਪਟਾਰੇ ਲਈ ਵੀ ਕੋਰਟਾਂ ਸਥਾਪਿਤ ਕੀਤੀਆਂ ਗਈਆ । ਇਸ ਕੌਮੀ ਲੋਕ ਅਦਾਲਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। 

                   ਇਸ ਲੋਕ ਅਦਾਲਤ ਤਹਿਤ ਕੋਰਟ ਕੰਪਲੈਕਸ ਵਿਖੇ 1127ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀ ਕਰਵਾਇਆ ਗਿਆ, ਜਿਸ ਵਿੱਚ ਲਗਭਗ 07 ਕਰੋੜ 47 ਲੱਖ  70 ਹਜਾਰ 808 ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਤੋਂ ਇਲਾਵਾ 3032 ਮਾਲ (ਰੈਵੀਨਿਊ) ਵਿਭਾਗ ਨਾਲ ਸਬੰਧਤ ਕੇਸ਼ਾ ਦਾ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਮਹਿਲਾ ਪੁਲਿਸ ਸਟੇਸ਼ਨਾਂ ਤੇ ਕਰੀਬ 62 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ ।

Leave a Reply

Your email address will not be published. Required fields are marked *