ਕੌਮੀ ਲੋਕ ਅਦਾਲਤ ਦੌਰਾਨ 11809 ਕੇਸਾਂ ਦਾ ਕੀਤਾ ਨਿਪਟਾਰਾ

Bathinda Politics Punjab

ਬਠਿੰਡਾ, 15 ਦਸੰਬਰ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸਏਐਸ ਨਗਰ, (ਮੋਹਾਲੀ) ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਮੀਤ ਮਲਹੋਤਰਾ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਲੋਕ ਅਦਾਲਤ ਲਗਾਈ ਗਈ, ਜਿਸ ਵਿਚ 22 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਵਿਚ ਸਬ ਡਵੀਜ਼ਨ ਫੂਲ ਅਤੇ ਤਲਵੰਡੀ ਸਾਬੋ ਦੇ ਬੈਂਚ ਵੀ ਸ਼ਾਮਿਲ ਹਨ। ਇਸ ਕੌਮੀ ਲੋਕ ਅਦਾਲਤ ਵਿਚ ਸਿਵਲ ਅਤੇ ਕਰੀਮੀਨਲ ਸਮੇਤ ਅਪੀਲ, ਬੈਂਕ ਰਿਕਵਰੀ ਕੇਸ, ਟ੍ਰੈਫਿਕ ਚਲਾਨਾਂ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਕੌਮੀ ਲੋਕ ਅਦਾਲਤ ਵਿਚ ਕੁੱਲ 22755 ਕੇਸ ਲਗਾਏ ਗਏ ਅਤੇ 11809 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ  358265588 ਰੁਪਏ ਦਾ ਅਵਾਰਡ ਪਾਸ ਕੀਤੇ ਗਏ।

ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨਸ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਦੇਸ਼ ਭਰ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਹੋਵੇ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ। ਲੋਕ ਅਦਾਲਤ ਦੇ ਫੈਸਲੇ ਨਾਲ ਦੋਵਾਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਇਸ ਦੇ ਫੈਸਲੇ ਨਾਲ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜੀਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਕਰਨ।    

       ਸ੍ਰੀ ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ ਸੀਨੀਅਰ ਡਵੀਜ਼ਨ/ਸੀਜੇਐਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਟੋਲ ਫ੍ਰੀ ਨੰਬਰ 15100 ਬਾਰੇ ਦੱਸਦਿਆਂ ਕਿਹਾ ਕਿ ਕਿਸੇ ਨੂੰ ਮੁਫਤ ਕਾਨੂੰਨੀ ਸੇਵਾਵਾਂ ਲੋੜ ਹੈ ਤਾਂ ਉਹ ਇਸ ਟੋਲ ਫ੍ਰੀ ਨੰਬਰ ’ਤੇ ਸੰਪਰਕ ਕਰ ਸਕਦਾ ਹੈ।

Leave a Reply

Your email address will not be published. Required fields are marked *