ਮੋਗਾ, 1 ਜੁਲਾਈ:
ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਰਾਈਟ ਟੂ ਬਿਜਨੇਸ ਐਕਟ ਨਾਲ ਦਿਨੋ-ਦਿਨ ਉਦਮੀਆਂ ਨੂੰ ਲਾਹਾ ਮਿਲ ਰਿਹਾ ਹੈ, ਜਿਸ ਨਾਲ ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਉਦਯੋਗਿਕ ਵਿਕਾਸ ਦੇ ਨਵੇਂ ਰਾਹਾਂ ਤੇ ਤੁਰ ਪਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਰਾਈਟ ਟੂ ਬਿਜ਼ਨਸ ਐਕਟ ਅਧੀਨ 2 ਹੋਰ ਸਿਧਾਂਤਕ ਮਨਜੂਰੀਆਂ ਜਾਰੀ ਕਰਨ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਐਕਟ ਅਧੀਨ ਜੇਕਰ ਕਿਸੇ ਵੀ ਉਦਮੀ ਨੇ ਕੋਈ ਵੀ ਨਵਾਂ ਉਦਯੋਗ ਸਥਾਪਿਤ ਕਰਨਾ ਹੋਵੇ ਤਾਂ ਸਾਰੀਆਂ ਲੋੜੀਂਦੀਆਂ ਮਨਜੂਰੀਆਂ 15 ਦਿਨਾਂ ਦੇ ਵਿੱਚ ਹੀ ਜਾਰੀ ਕਰ ਦਿੱਤੀਆਂ ਜਾਂਦੀਆ ਹਨ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਸਿਧਾਂਤਕ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ ਅਤੇ ਉੱਦਮੀ ਆਪਣਾ ਉਦਯੋਗ ਸਥਾਪਤ ਕਰ ਸਕਦਾ ਹੈ। ਜੇਕਰ ਕਿਸੇ ਉਦਮੀ ਨੇ ਆਪਣੀ ਇਕਾਈ ਫੋਕਲ ਪੁਆਇੰਟ ਵਿੱਚ ਸਥਾਪਿਤ ਕਰਨੀ ਹੋਵੇ ਤਾਂ ਨਿਯਮਾਂ ਅਨੁਸਾਰ ਸਾਰੀ ਕਾਰਵਾਈ ਤਿੰਨ ਦਿਨ ਦੇ ਅੰਦਰ ਹੀ ਕਰ ਦਿੱਤੀ ਜਾਂਦੀ ਹੈ।
ਇਸ ਮੌਕੇ ਤੇ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਜਨਰਲ ਮੈਨੇਜਰ ਸੁਖਮਿੰਦਰ ਸਿੰਘ ਰੇਖੀ ਨੇ ਦੱਸਿਆ ਕਿ ਉਕਤ ਪ੍ਰਵਾਨਗੀ ਲੈਣ ਲਈ ਕੇਵਲ ਪੋਰਟਲ ਤੇ ਆਨਲਾਈਨ ਅਪਲਾਈ ਕਰਕੇ ਲੋੜੀਂਦੀ ਫੀਸ ਵੀ ਆਨਲਾਈਨ ਹੀ ਜਮਾਂ ਕਰਵਾਈ ਜਾਂਦੀ ਹੈ।ਇਸ ਤੋਂ ਇਲਾਵਾ ਜ਼ਿਲ੍ਹਾ ਉਦਯੋਗ ਕੇਂਦਰ ਰਾਈਟ ਟੂ ਬਿਜ਼ਨਸ ਐਕਟ, ਉਦਯੋਗਿਕ ਨੀਤੀ-2022, ਸਵੈ ਰੋਜ਼ਗਾਰ ਲਈ ਲੋਨ ਸਬਸਿਡੀ ਆਦਿ ਦੇ ਤਹਿਤ ਨਿਵੇਸ਼ ਆਕਰਸ਼ਿਤ ਕਰਨ ਲਈ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਹਾਇਕ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਇਸ ਦੌਰਾਨ ਸੁਖਰਾਜ ਸਿੰਘ ਵਿਰਕ ਫੰਕਸ਼ਨਲ ਮੈਨੇਜਰ ਅਤੇ ਰਾਜਨ ਅਰੋੜਾ ਉੱਚ ਉਦਯੋਗਿਕ ਉਨੱਤੀ ਅਫ਼ਸਰ ਵੀ ਮੌਜੂਦ ਰਹੇ।
ਡਿਪਟੀ ਕਮਿਸ਼ਨਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ


