ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਾਰੀ

Politics Punjab

ਸ੍ਰੀ ਮੁਕਤਸਰ ਸਾਹਿਬ 4 ਜਨਵਰੀ

                                                      ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ, ਇਸ ਕੰਮ ਲਈ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ 61 ਗਿਣਤੀਕਾਰ ਅਤੇ 11 ਸੁਪਰਵਾਇਜਰ ਲਾਏ ਗਏ ਹਨ ਜੋ ਘਰ ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ  ਹਨ।

                                                            ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਗੁਰਦਿੱਤ ਸਿੰਘ ਔਲਖ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਧੰਨ ਦੀ ਗਣਨਾ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਹੈ।

                                                ਡਾ.ਔਲਖ ਦੇ ਅਨੁਸਾਰ ਇਸ ਗਣਨਾ ਦੌਰਾਨ ਪਸ਼ੂ ਪਾਲਣ ਧੰਦੇ ਵਿੱਚ ਔਰਤਾਂ ਦੇ ਯੋਗਦਾਨ ਬਾਰੇ ਵੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।

                                                               ਉਹਨਾਂ ਅੱਗੇ ਦੱਸਿਆ ਕਿ ਪਸ਼ੂਧਨ ਗਣਨਾ  ਜਿਲੇ ਦੇ 142 ਪਿੰਡਾਂ ਵਿੱਚ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ 36096 ਘਰਾਂ ਦੀ ਗਿਣਤੀ ਹੋ ਚੁੱਕੀ ਹੈ ਅਤੇ ਵੱਖ ਵੱਖ ਟੀਮਾਂ ਵੱਲੋਂ ਕੁੱਲ 197500 ਘਰਾਂ ਵਿੱਚ ਗਿਣਤੀ ਕੀਤੀ ਜਾਵੇਗੀ ਅਤੇ ਲੱਗਭਗ ਵੱਖ-ਵੱਖ ਨਸਲਾਂ ਦੇ 70000 ਪਸ਼ੂਆਂ ਦੀ ਗਿਣਤੀ ਪਸ਼ੂ ਪਾਲਣ ਵਿਭਾਗ ਵਲੋਂ ਕੀਤੀ ਜਾ ਚੁੱਕੀ ਹੈ।

                                            ਉਹਨਾਂ ਜ਼ਿਲ੍ਹੇ ਦੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਦੋਂ ਵੀ ਗਿਣਤੀਕਾਰ ਉਹਨਾਂ ਦੇ ਘਰਾਂ ਵਿੱਚ ਆਉਣ ਤਾਂ ਉਨ੍ਹਾਂ ਨੂੰ ਆਪਣੇ ਘਰ ਦੇ ਸਾਰੇ ਪਸ਼ੂਆਂ ਦੀ ਸਹੀ ਜਾਣਕਾਰੀ ਦਿੱਤੀ ਜਾਵੇ।

                                                  ਇਸ ਵਾਰ ਦੀ ਪਸ਼ੂਧੰਨ ਗਣਨਾ ਵਿੱਚ ਕੁੱਤਿਆਂ ਦੀ ਨਸਲ ਅਧਾਰਤ ਅਤੇ ਅਵਾਰਾ ਪਸ਼ੂਆਂ ਦੀ ਗਿਣਤੀ ਵੀ ਕੀਤੀ ਜਾਵੇਗੀ । ਇਸ ਗਿਣਤੀ ਦੇ ਅਧਾਰ ਤੇ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਪਸ਼ੂ ਭਲਾਈ ਸਕੀਮਾਂ ਬਣਾਈ ਜਾਣਗੀਆਂ ।