ਫਾਜ਼ਿਲਕਾ, 1 ਮਾਰਚ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰੇ ਬੈਚ ਦੀ ਸਿਖਲਾਈ ਦੇਣੀ ਸ਼ੁਰੂ ਕਰਵਾਈ ਜਿਸ ਵਿੱਚ ਟ੍ਰੇਨਿੰਗ ਲੈਣ ਵਾਲਿਆਂ ਨੇ ਵੱਧ ਚੜ ਕੇ ਹਿੱਸਾ ਲਿਆ ਜਿਸ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਦਿੱਤੀ ਜਾ ਰਹੀ ਹੈ।
ਜਸਵਿੰਦਰ ਸਿੰਘ ਵੱਲੋਂ ਟ੍ਰੇਨਿੰਗ ਲੈਣ ਵਾਲੇ ਸਿੱਖਿਆਰਥੀਆਂ ਨੂੰ ਵਧੀਆ ਢੰਗ ਨਾਲ ਟ੍ਰੇਨਿੰਗ ਕਰਨ ਅਤੇ ਇਸ ਟ੍ਰੇਨਿੰਗ ਦੇ ਫਾਇਦਿਆਂ ਬਾਰੇ ਦੱਸਿਆ ਅਤੇ ਕਿਹਾ ਕਿ ਇਹ ਟ੍ਰੇਨਿੰਗ ਲੈ ਕੇ ਉਹ ਆਪਣਾ ਕੰਮ ਹੋਰ ਵਧੀਆ ਤਰੀਕੇ ਨਾਲ ਕਰ ਸਕਦੇ ਹਨ । ਇਸ ਵੇਲੇ ਸਿਖਿਆਰਥੀਆਂ ਨੇ ਦੱਸਿਆ ਕਿ ਇਹ ਸਕੀਮ ਕਾਫੀ ਲਾਹੇਵੰਦ ਸਾਬਿਤ ਹੋਈ ਹੈ। ਉਨ੍ਹਾਂ ਪ੍ਰਿੰਸੀਪਲ ਅੰਗਰੇਜ਼ ਸਿੰਘ ਦਾ ਧੰਨਵਾਦ ਕੀਤਾ ਕਿ ਉਹਨਾਂ ਨੂੰ ਆਪਣੇ ਜਿਲੇ ਵਿੱਚ ਹੀ ਅਜਿਹੀ ਟ੍ਰੇਨਿੰਗ ਕਰਨ ਦਾ ਮੌਕਾ ਮਿਲਿਆ ਹੈ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਟ੍ਰੇਨਿੰਗ ਅਫਸਰ ਸ੍ਰੀਮਤੀ ਪੁਨੀਤਾ ਗੋਇਲ ਟ੍ਰੇਨਿੰਗ ਅਫਸਰ ਸ੍ਰੀ ਮਦਨ ਲਾਲ ਟ੍ਰੇਨਿੰਗ ਅਫਸਰ ਰਮੇਸ਼ ਕੁਮਾਰ ਮਾਸਟਰ ਟ੍ਰੇਨਰ ਪਰਮਿੰਦਰ ਕੌਰ ਟ੍ਰੇਨਿੰਗ ਅਫਸਰ ਹਰਕਰਨ ਸਿੰਘ ਪ੍ਰੋਗਰਾਮ ਅਫਸਰ ਗੁਰਜੰਟ ਸਿੰਘ ਰਣਜੀਤ ਸਿੰਘ ਰਾਣਾ ਮਿੱਡਾ ਅਤੇ ਅਮ੍ਰਿਤਪਾਲ ਸਮੇਤ ਸਮੂਹ ਸਟਾਫ ਹਾਜ਼ਰ ਸੀ।
ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰਾ ਬੈਚ ਸ਼ੁਰੂ


