ਮਾਨਸਾ, 28 ਅਪ੍ਰੈਲ :
ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 5 ਲੱਖ 5 ਹਜ਼ਾਰ 236 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 74 ਹਜ਼ਾਰ 751 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 151387 ਮੀਟਰਕ ਟਨ, ਮਾਰਕਫੈੱਡ ਵੱਲੋਂ 138956 ਮੀਟਰਕ ਟਨ, ਪਨਸਪ ਵੱਲੋਂ 113958 ਮੀਟਰਕ ਟਨ, ਵੇਅਰ ਹਾਊਸ ਵੱਲੋਂ 64965 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 1099.32 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ 275890 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।