ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਕੀਤੀ ਗਈ 681108 ਮੀਟਰਕ ਟਨ ਕਣਕ ਦੀ ਖ਼ਰੀਦ: ਧੀਮਾਨ

Ferozepur

ਫਿਰੋਜ਼ਪੁਰ 29 ਅਪ੍ਰੈਲ 2024.

          ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਤੋਂ ਇਲਾਵਾ ਲਿਫਟਿੰਗ ਦਾ ਕੰਮ ਵੀ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਤੇ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਨੂੰ ਮਿੱਥੇ ਸਮੇਂ ਅੰਦਰ ਆਨਲਾਈਨ ਅਦਾਇਗੀ ਕੀਤੀ ਜਾ ਰਹੀ ਹੈ।ਜ਼ਿਲ੍ਹਾ ਪ੍ਰਸਾਸ਼ਨ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਲਗਾਤਾਰ ਖਰੀਦ ਪ੍ਰਬੰਧਾਂ ਤੇ ਨਜ਼ਰ ਰੱਖ ਰਹੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।

          ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ 698045 ਮੀਟਰਕ ਟਨ ਕਣਕ ਦੀ ਆਮਦ ਵਿੱਚੋਂ 681108 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 187551 ਮੀਟਰਕ ਟਨ, ਮਾਰਕਫੈੱਡ ਵਲੋਂ 179028 ਮੀਟਰਕ ਟਨ, ਪਨਸਪ ਵੱਲੋਂ 188006 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 112309 ਮੀਟਰਕ ਟਨ, ਪ੍ਰਈਵੇਟ ਵਪਾਰੀਆਂ ਵੱਲੋਂ 14214 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ 1338.88 ਕਰੋੜ ਰੁਪਏ ਦੀ ਅਦਾਇਗੀ ਸਿੱਧੇ ਤੌਰ ਤੇ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਟਰੱਕਾਂ ਦੇ ਨਾਲ-ਨਾਲ ਟਰਾਲੀਆਂ ਰਾਹੀਂ ਲਿਫਟਿੰਗ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਸਾਰੀਆਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਖਰੀਦੀ ਕਣਕ ਦੀ ਲਿਫਟਿੰਗ ‘ਚ ਤੇਜ਼ੀ ਲਿਆਉਣ ਲਈ ਨਿੱਜੀ ਤੌਰ ‘ਤੇ ਮੰਡੀਆਂ ‘ਚ ਜਾਣ ਅਤੇ ਜਿੱਥੇ ਕਿਤੇ ਕੋਈ ਮੁਸ਼ਕਿਲ ਹੈ ਉਹ ਤੁਰੰਤ ਦੂਰ ਕਰਵਾਈ ਜਾਵੇ ਤਾਂ ਜੋ ਜਲਦ ਤੋਂ ਜਲਦ ਲਿਫਟਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕਿਸਾਨ, ਆੜ੍ਹਤੀ ਅਤੇ ਲੇਬਰ ਮੰਡੀਆਂ ਵਿੱਚ ਕੀਤੇ ਗਏ ਖ਼ਰੀਦ ਪ੍ਰਬੰਧਾਂ ਤੋ ਪੂਰੀ ਤਰਾਂ ਸੰਤੁਸ਼ਟ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਸੰਦਾਂ ਦੀ ਮੱਦਦ ਨਾਲ ਉਸ ਨੂੰ ਜ਼ਮੀਨ ਵਿੱਚ ਰਲਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਧੇ ਅਤੇ ਵਾਤਾਵਰਣ ਵੀ ਦੂਸ਼ਿਤ ਹੋਣ ਤੋਂ ਬਚੇ।

          ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਜ਼ਿਆਦਾ ਦੇਰ ਤੱਕ ਰੁਕਣਾ ਨਹੀਂ ਪੈ ਰਿਹਾ। ਕਣਕ ਵੇਚਣ ਆਏ ਕਿਸਾਨ ਨੇ ਦੱਸਿਆ ਕੀ ਮੰਡੀਆਂ ਵਿੱਚੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਜਾਂ ਦਿੱਕਤ ਨਹੀਂ ਆਈ ਤੇ ਕਣਕ ਦੀ ਲਿਫਟਿੰਗ ਦਾ ਕੰਮ ਤੇਜ਼ ਹੋਣ ਕਾਰਨ ਮੰਡੀਆਂ ਵਿੱਚ ਜਗ੍ਹਾ ਦੀ ਕੋਈ ਮੁਸ਼ਕਲ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫ਼ਸਲ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਸੰਦਾਂ ਦੀ ਮੱਦਦ ਨਾਲ ਉਸ ਨੂੰ ਜ਼ਮੀਨ ਵਿੱਚ ਰਲਾਉਣ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਧੇ ਅਤੇ ਵਾਤਾਵਰਣ ਵੀ ਦੂਸ਼ਿਤ ਹੋਣ ਤੋਂ ਬਚੇ।