ਜਿਲ੍ਹੇ ਵਿੱਚ 7.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡੀ.ਸੀ ਕੁਲਵੰਤ ਸਿੰਘ

Moga

ਮੋਗਾ 15 ਮਈ:
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲ-ਨਾਲ ਜਾਰੀ ਹੈ। ਕੱਲ ਸ਼ਾਮ ਤੱਕ ਜਿਲ੍ਹੇ ਵਿੱਚ 7.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ  ਵੱਖ ਵੱਖ ਖਰੀਦ ਏਜੰਸੀਆਂ ਵੱਲੋਂ  ਸ਼ਾਮ ਤੱਕ ਖਰੀਦ ਕੇਂਦਰਾਂ ਤੋਂ 7.15 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ, ਜਿਸ ਵਿੱਚ ਪਨਗਰੇਨ ਵੱਲੋਂ 2.32 ਲੱਖ ਮੀਟ੍ਰਿਕ ਟਨ ਕਣਕ, ਮਾਰਕਫੈੱਡ ਵੱਲੋਂ 1.84 ਲੱਖ ਮੀਟ੍ਰਿਕ ਟਨ ,ਪਨਸਪ ਵੱਲੋਂ 1.73 ਲੱਖ ਮੀਟ੍ਰਿਕ ਟਨ,  ਅਤੇ ਵੇਅਰ ਹਾਊਸ ਵੱਲੋਂ 1.19 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਵਪਾਰੀਆਂ ਵੱਲੋਂ 4869 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਅਤੇ 5.84 ਲੱਖ  ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ  ਨੇ ਦਿੱਤੀ।
ਡਿਪਟੀ  ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਉਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ, ਉਥੇ ਹੀ ਕਿਸਾਨਾਂ ਨੂੰ ਵੀ ਇਸ ਦਾ ਸਭ ਤੋਂ ਵੱਧ ਨੁਕਸਾਨ ਝੱਲਣਾ ਪੈਂਦਾ ਹੈ ਕਿਉਂਕਿ ਅੱਗ ਲਗਾਉਣ ਨਾਲ ਨਾ ਕੇਵਲ ਧਰਤੀ ਦੀ ਉਪਜਾਊ ਸ਼ਕਤੀ ਘਟਦੀ ਹੈ ਬਲਕਿ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।